PM ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਭਲਕੇ ਮੁਲਾਕਾਤ, ਦੁਵੱਲੇ ਸਹਿਯੋਗ ’ਤੇ ਹੋਵੇਗੀ ਚਰਚਾ

Top Trending News ਦਿੱਲੀ ਰਾਸ਼ਟਰੀ

 

PM ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਭਲਕੇ ਮੁਲਾਕਾਤ, ਦੁਵੱਲੇ ਸਹਿਯੋਗ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ 11 ਸਤੰਬਰ 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਭਲਕੇ ਸ਼ਨੀਵਾਰ ਸ਼ਾਮ 5:45 ਵਜੇ ਨਵੀਂ ਦਿੱਲੀ ਵਿੱਚ ਅਹਿਮ ਮੁਲਾਕਾਤ ਹੋਣ ਜਾ ਰਹੀ ਹੈ। ਇਸ ਮੁਲਾਕਾਤ ਨੂੰ ਭਾਰਤ ਅਤੇ ਚੀਨ ਦੇ ਦੁਵੱਲੇ ਸਬੰਧਾਂ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਭਲਕੇ ਦੁਪਹਿਰ 12:25 ਵਜੇ ਦਿੱਲੀ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਨੂੰ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਵੇਗੀ। ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਗੱਲਬਾਤ ਦੌਰਾਨ ਭਾਰਤ ਅਤੇ ਚੀਨ ਦੇ ਸਬੰਧਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।

ਖਾਸ ਤੌਰ ’ਤੇ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮਾਮਲੇ ਗੱਲਬਾਤ ਦਾ ਮੁੱਖ ਕੇਂਦਰ ਰਹਿ ਸਕਦੇ ਹਨ। ਮੁਲਾਕਾਤ ਦੌਰਾਨ ਆਪਸੀ ਹਿੱਤਾਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਸ਼ੀ ਜਿਨਪਿੰਗ ਦੀ ਦਿੱਲੀ ਫੇਰੀ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਹੋਣ ਵਾਲੀ ਮੁਲਾਕਾਤ ’ਤੇ ਕੌਮਾਂਤਰੀ ਪੱਧਰ ’ਤੇ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।