ਸਾਰਾਗੜ੍ਹੀ ਦੇ 21 ਸ਼ਹੀਦਾਂ ਨੂੰ CM ਮਾਨ ਵੱਲੋਂ ਸ਼ਰਧਾਂਜਲੀ

Top Trending News ਪੰਜਾਬ

 

ਸਾਰਾਗੜ੍ਹੀ ਦੇ 21 ਸ਼ਹੀਦਾਂ ਨੂੰ CM ਮਾਨ ਵੱਲੋਂ ਸ਼ਰਧਾਂਜਲੀ

ਚੰਡੀਗੜ੍ਹ, 12 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸੁਨੇਹੇ ਰਾਹੀਂ 36ਵੀਂ ਸਿੱਖ ਰੈਜੀਮੈਂਟ ਦੇ ਉਨ੍ਹਾਂ 21 ਸੂਰਬੀਰ ਸੈਨਿਕਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ, ਜਿਨ੍ਹਾਂ ਨੇ ਅਦੁੱਤੀ ਬਹਾਦਰੀ ਅਤੇ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਦਿਆਂ ਦੇਸ਼ ਅਤੇ ਕੌਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਭਗਵੰਤ ਮਾਨ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੌਰਾਨ ਇਨ੍ਹਾਂ ਸੂਰਮਿਆਂ ਨੇ 10 ਹਜ਼ਾਰ ਤੋਂ ਵੱਧ ਅਫ਼ਗ਼ਾਨ ਹਮਲਾਵਰਾਂ ਦਾ ਡਟ ਕੇ ਮੁਕਾਬਲਾ ਕੀਤਾ। ਗਿਣਤੀ ਵਿੱਚ ਬੇਹੱਦ ਘੱਟ ਹੋਣ ਦੇ ਬਾਵਜੂਦ ਸਿੱਖ ਸੈਨਿਕਾਂ ਨੇ ਹੌਸਲਾ ਨਹੀਂ ਹਾਰਿਆ ਅਤੇ ਅੰਤਿਮ ਸਾਹ ਤੱਕ ਦੁਸ਼ਮਣ ਦਾ ਮੁਕਾਬਲਾ ਕਰਦੇ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ, ਸੂਰਬੀਰਤਾ ਅਤੇ ਦੇਸ਼-ਭਗਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਦੁਨੀਆ ਭਰ ਵਿੱਚ ਸਦਾ ਯਾਦ ਕੀਤਾ ਜਾਂਦਾ ਰਹੇਗਾ।