ਤਰਨਤਾਰਨ ’ਚ ਪੁਲਿਸ ਮੁਕਾਬਲਾ: ਪੁਲਿਸ ‘ਤੇ ਫਾਈਰਿੰਗ ਕਰਨ ਵਾਲਾ ਬਦਮਾਸ਼ ਜ਼ਖ਼ਮੀ

Top Trending News ਪੰਜਾਬ

 

ਤਰਨਤਾਰਨ ’ਚ ਪੁਲਿਸ ਮੁਕਾਬਲਾ: ਪੁਲਿਸ ‘ਤੇ ਫਾਈਰਿੰਗ ਕਰਨ ਵਾਲਾ ਬਦਮਾਸ਼ ਜ਼ਖ਼ਮੀ

ਤਰਨਤਾਰਨ 12 ਸਤੰਬਰ 2026

ਤਰਨਤਾਰਨ ਦੀ ਦਾਣਾ ਮੰਡੀ ਨੇੜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਬੰਦ ਪਏ ਪੈਟਰੋਲ ਪੰਪ ’ਤੇ ਥਾਣਾ ਸਿਟੀ ਪੁਲਿਸ ਦੀ ਟੀਮ ’ਤੇ ਇੱਕ ਮੋਟਰਸਾਈਕਲ ਸਵਾਰ ਵੱਲੋਂ ਗੋਲੀ ਚਲਾ ਦਿੱਤੀ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਉਸ ਨੂੰ ਪੁਲਿਸ ਨੇ ਤੁਰੰਤ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਜਾਣਕਾਰੀ ਮੁਤਾਬਕ ਘਟਨਾ ਸਥਾਨ ਤੋਂ ਪੁਲਿਸ ਨੇ ਬਿਨਾਂ ਨੰਬਰ ਵਾਲਾ ਮੋਟਰਸਾਈਕਲ, ਇੱਕ ਪਿਸਤੌਲ ਅਤੇ ਚਲਾਈ ਗਈ ਗੋਲੀ ਦਾ ਕਾਰਤੂਸ ਬਰਾਮਦ ਕੀਤਾ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਅਤੇ ਉਸ ਦੇ ਪਿਛੋਕੜ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਮੌਕੇ ’ਤੇ ਡੀਐੱਸਪੀ ਸਿਟੀ ਸੁਖਬੀਰ ਸਿੰਘ, ਡੀਐੱਸਪੀ (ਡੀ) ਸਿਵਦਰਸ਼ਨ ਸਿੰਘ ਅਤੇ ਥਾਣਾ ਸਿਟੀ ਤਰਨਤਾਰਨ ਦੇ ਐੱਸਐੱਚਓ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਸਮੇਤ ਪੁਲਿਸ ਅਧਿਕਾਰੀ ਮੌਜੂਦ ਸਨ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਹਥਿਆਰ ਤੇ ਮੋਟਰਸਾਈਕਲ ਨੂੰ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।