ਵੱਡੀ ਖ਼ਬਰ: ਭਾਜਪਾ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਭਾਜਪਾ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ

ਅੰਡੇਮਾਨ-ਨਿਕੋਬਾਰ ਦੇ ਨਵੇਂ ਉਪ-ਰਾਜਪਾਲ ਵਜੋਂ ਸੰਭਾਲਣਗੇ ਜ਼ਿੰਮੇਵਾਰੀ

ਨਵੀਂ ਦਿੱਲੀ 13 ਸਤੰਬਰ 2026

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਉਪ-ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਰਾਜਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਦਵੀਪ ਸਮੂਹ ਦਾ ਨਵਾਂ ਉਪ-ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਤੋਂ ਉੱਚ ਸਦਨ (ਰਾਜਸਭਾ) ਦੇ ਮੈਂਬਰ ਰਹੇ ਦਿਨੇਸ਼ ਸ਼ਰਮਾ ਨੇ ਖ਼ੁਦ ਰਾਜਸਭਾ ਦੇ ਸਭਾਪਤੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪਿਆ। ਸਭਾਪਤੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਇਸ ਨਾਲ ਉੱਤਰ ਪ੍ਰਦੇਸ਼ ਦੀ ਇਹ ਰਾਜਸਭਾ ਸੀਟ ਖ਼ਾਲੀ ਐਲਾਨ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਦਿਨੇਸ਼ ਸ਼ਰਮਾ ਨੇ ਵਿੱਤ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਦੀ ਆਪਣੀ ਆਖ਼ਰੀ ਬੈਠਕ ਵਿੱਚ ਸ਼ਿਰਕਤ ਕੀਤੀ ਸੀ। ਇਸ ਬੈਠਕ ਦੌਰਾਨ ਕਮੇਟੀ ਦੇ ਚੇਅਰਮੈਨ ਭਰਤ੍ਰਿਹਰੀ ਮਹਿਤਾਬ ਅਤੇ ਹੋਰਨਾਂ ਮੈਂਬਰਾਂ ਨੇ ਉਨ੍ਹਾਂ ਨੂੰ ਇਸ ਨਵੀਂ ਅਤੇ ਅਹਿਮ ਸੰਵਿਧਾਨਕ ਜ਼ਿੰਮੇਵਾਰੀ ਲਈ ਦਿਲੀ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।