Bathinda ‘ਚ ਨਸ਼ਿਆਂ ਵਿਰੁੱਧ ਯੁੱਧ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ

Top Trending News ਪੰਜਾਬ

 

Bathinda ‘ਚ ਨਸ਼ਿਆਂ ਵਿਰੁੱਧ ਯੁੱਧ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ, 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ

ਬਠਿੰਡਾ 13 ਸਤੰਬਰ 2026

ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਯੁਵਾਵਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਬਠਿੰਡਾ ਵਿੱਚ “ਯੂਥ ਰਨ ਪੰਜਾਬ 2026” ਦਾ ਆਯੋਜਨ ਕੀਤਾ ਗਿਆ। ਇਹ ਪੰਜਾਬ ਦੀ ਸਭ ਤੋਂ ਵੱਡੀ ਯੂਥ ਰਨ ਸੀ, ਜਿਸ ਵਿੱਚ ਲਗਭਗ 20 ਹਜ਼ਾਰ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੈਰਾਥਨ ਦਾ ਮੁੱਖ ਮਕਸਦ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ। ਇਸ ਯੂਥ ਰਨ ਵਿੱਚ ਹਿੱਸਾ ਲੈਣ ਵਾਲੇ ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਗਏ।

ਇਸ ਦੇ ਨਾਲ ਹੀ ਸਾਰੇ ਭਾਗ ਲੈਣ ਵਾਲਿਆਂ ਨੂੰ ਟੀ-ਸ਼ਰਟ ਅਤੇ ਪਾਰਟੀਸਿਪੇਸ਼ਨ ਮੈਡਲ ਵੀ ਦਿੱਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਦਿਖਾਇਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਆਯੋਜਨ ਨੇ ਬਠਿੰਡਾ ਵਿੱਚ ਇੱਕ ਨਵੀਂ ਊਰਜਾ ਅਤੇ ਜਾਗਰੂਕਤਾ ਪੈਦਾ ਕੀਤੀ, ਜੋ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।