ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ- 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ

Top Trending News ਚੰਡੀਗੜ੍ਹ ਪੰਜਾਬ

 

ਚੰਡੀਗੜ੍ਹ ’ਚ ਮੌਸਮ ਦਾ ਮਿਜ਼ਾਜ ਬਦਲਿਆ! ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ- 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ, 13 ਸਤੰਬਰ 2026:

ਚੰਡੀਗੜ੍ਹ ਟ੍ਰਾਈਸਿਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਜਾਰੀ ਹੁੰਮਸ ਅਤੇ ਚਿਪਚਿਪੀ ਗਰਮੀ ਤੋਂ ਅੱਜ ਐਤਵਾਰ ਨੂੰ ਲੋਕਾਂ ਨੂੰ ਵੱਡੀ ਰਾਹਤ ਮਿਲੀ। ਦੁਪਹਿਰ ਕਰੀਬ 1 ਵਜੇ ਅਚਾਨਕ ਆਸਮਾਨ ’ਚ ਕਾਲੇ ਬੱਦਲ ਛਾ ਗਏ ਅਤੇ ਇਸ ਤੋਂ ਬਾਅਦ ਚੰਡੀਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਮੀਂਹ ਸ਼ੁਰੂ ਹੋ ਗਿਆ। ਮੀਂਹ ਦੇ ਨਾਲ ਚੱਲੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਣਾ ਹੋ ਗਿਆ।

ਛੁੱਟੀ ਦਾ ਦਿਨ ਹੋਣ ਕਾਰਨ ਕਈ ਲੋਕਾਂ ਅਤੇ ਸੈਲਾਨੀਆਂ ਨੇ ਸੁਖਨਾ ਝੀਲ ਸਮੇਤ ਸ਼ਹਿਰ ਦੀਆਂ ਹੋਰ ਜਨਤਕ ਥਾਵਾਂ ’ਤੇ ਪਹੁੰਚ ਕੇ ਬਦਲੇ ਮੌਸਮ ਦਾ ਆਨੰਦ ਮਾਣਿਆ। ਹਾਲਾਂਕਿ, ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ ’ਤੇ ਪਾਣੀ ਇਕੱਠਾ ਹੋਣ ਨਾਲ ਆਵਾਜਾਈ ਵੀ ਪ੍ਰਭਾਵਿਤ ਹੋਈ।

ਮੌਸਮ ਵਿਭਾਗ (IMD) ਮੁਤਾਬਕ ਅੱਜ 13 ਤੋਂ 17 ਸਤੰਬਰ ਤੱਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਲੋਕਾਂ ਅਤੇ ਵਾਹਨ ਚਾਲਕਾਂ ਨੂੰ ਮੀਂਹ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।