ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Top Trending News ਪੰਜਾਬ

  • ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
  • ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਰਿਨਿਸੇਨ ਟੁਡੂ
  • ਕਿਹਾ- ਇੱਥੇ ਆ ਕੇ ਮਨ ਨੂੰ ਮਿਲੀ ਬੇਹੱਦ ਸ਼ਾਂਤੀ ਤੇ ਸਕੂਨ

ਅੰਮ੍ਰਿਤਸਰ, 13 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਭਰਾ ਤਾਰਿਨਿਸੇਨ ਟੁਡੂ ਅੱਜ ਪਰਿਵਾਰ ਸਮੇਤ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਗੁਰੂ ਘਰ ਵਿੱਚ ਕੁਝ ਸਮਾਂ ਬਿਤਾਇਆ।

ਗੁਰੂ ਘਰ ਦੇ ਮਾਹੌਲ ਤੋਂ ਹੋਏ ਪ੍ਰਭਾਵਿਤ
ਤਾਰਿਨਿਸੇਨ ਟੁਡੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਅਤੇ ਸਕੂਨ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਇਹ ਅਜਿਹੀ ਪਵਿੱਤਰ ਥਾਂ ਹੈ, ਜਿੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਗੁਰੂ ਘਰ ਦਾ ਸ਼ਾਂਤ ਅਤੇ ਆਧਿਆਤਮਿਕ ਮਾਹੌਲ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕਰ ਰਿਹਾ ਹੈ।

ਮੁੜ ਆਉਣ ਦੀ ਗੱਲ ਕਹੀ
ਟੁਡੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦਾ ਮਾਹੌਲ ਮਨ ਨੂੰ ਸਕੂਨ ਦੇਣ ਵਾਲਾ ਹੈ ਅਤੇ ਉਹ ਭਵਿੱਖ ਵਿੱਚ ਵੀ ਇੱਥੇ ਆਉਂਦੇ ਰਹਿਣਾ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਆਪਣੀ ਭੈਣ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ।