ਪੰਜਾਬ ‘ਚ ਦਰਦਨਾਕ ਸੜਕ ਹਾਦਸਾ! ਦੋ ਨੌਜਵਾਨਾਂ ਦੀ ਮੌਤ; ਤਿੰਨ ਗੰਭੀਰ ਜ਼ਖ਼ਮੀ

Top Trending News ਪੰਜਾਬ

 

ਪੰਜਾਬ ‘ਚ ਦਰਦਨਾਕ ਸੜਕ ਹਾਦਸਾ!ਦੋ ਨੌਜਵਾਨਾਂ ਦੀ ਮੌਤ; ਤਿੰਨ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 14 ਸਤੰਬਰ 2026

ਸਰਹਿੰਦ ਨੈਸ਼ਨਲ ਹਾਈਵੇ ‘ਤੇ ਬੀਤੇ ਕੱਲ੍ਹ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਗੰਗ ਤਰਖਾਣ ਮਾਜਰਾ ਟੀ-ਪੁਆਇੰਟ ਦੇ ਨੇੜੇ ਵਾਪਰਿਆ, ਜਦੋਂ ਕਾਰ ਸਵਾਰ ਪੰਜ ਨੌਜਵਾਨ ਕਿਸੇ ਕੰਮ ਲਈ ਜਾ ਰਹੇ ਸਨ।

ਮ੍ਰਿਤਕਾਂ ਦੀ ਪਛਾਣ ਨਿਹਾਲ ਚੰਦ (ਲਗਭਗ 20 ਸਾਲ) ਅਤੇ ਵੰਸ਼ (ਲਗਭਗ 25 ਸਾਲ) ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਤਿੰਨ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਕਾਰ ਤੇਜ਼ ਰਫ਼ਤਾਰ ਵਿੱਚ ਸੀ ਅਤੇ ਚਾਲਕ ਨੇ ਅਚਾਨਕ ਕੰਟਰੋਲ ਗੁਆ ਦਿੱਤਾ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।