Breaking: ਅਮਰੀਕਾ ‘ਚ ਹਰਿਆਣੇ ਦੇ ਨੌਜਵਾਨ ਵੱਲੋਂ ਭਾਰਤੀ ਮੂਲ ਦੀ ਔਰਤ ਦੀ ਗੋਲੀ ਮਾਰ ਕੇ ਹੱਤਿਆ, ਫਿਰ ਖੁਦ ਨੂੰ ਵੀ ਮਾਰੀ ਗੋਲੀ
ਕੈਲੀਫੋਰਨੀਆ 14 ਸਤੰਬਰ 2026
ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਰੋਹਿਤ ਨੇ ਭਾਰਤੀ ਮੂਲ ਦੀ 38 ਸਾਲਾ ਔਰਤ ਸ਼ਾਲਿਨੀ ਠਾਕੁਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ।
ਮ੍ਰਿਤਕਾ ਸ਼ਾਲਿਨੀ ਠਾਕੁਰ ਦੀ ਮਾਂ ਨੇ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦਾ ਆਰੋਪ ਹੈ ਕਿ ਰੋਹਿਤ ਉਨ੍ਹਾਂ ਦੀ ਧੀ ਨਾਲ ਵਿਆਹ ਕਰਨਾ ਚਾਹੁੰਦਾ ਸੀ, ਪਰ ਦੋਵਾਂ ਦੀ ਉਮਰ ਵਿੱਚ ਕਾਫੀ ਵੱਡਾ ਅੰਤਰ ਸੀ। ਇਸੇ ਕਾਰਨ ਸ਼ਾਲਿਨੀ ਨੇ ਰੋਹਿਤ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸੇ ਇਨਕਾਰ ਤੋਂ ਬਾਅਦ ਰੋਹਿਤ ਨੇ ਇਹ ਖੌਫਨਾਕ ਕਦਮ ਚੁੱਕਿਆ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਇਹ ਮਾਮਲਾ ਗੈਰ-ਕਾਨੂੰਨੀ ਹੱਤਿਆ ਅਤੇ ਖੁਦਕੁਸ਼ੀ ਵਜੋਂ ਦਰਜ ਕੀਤਾ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ ਦੋਵਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਤਣਾਅ ਬਣਿਆ ਹੋਇਆ ਸੀ।







