ਵੱਡੀ ਖ਼ਬਰ: ਪੰਜਾਬ ‘ਚ ਕਾਰੋਬਾਰੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ‘ਚ ਕਾਰੋਬਾਰੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਦਸੂਹਾ ’ਚ ਬਜ਼ੁਰਗ ਕਾਰੋਬਾਰੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਇਲਾਕੇ ’ਚ ਦਹਿਸ਼ਤ

ਦਸੂਹਾ 15 ਸਤੰਬਰ 2026

ਦਸੂਹਾ ਦੇ ਲਹੌਰੀਆ ਮੁਹੱਲੇ ਵਿੱਚ ਸੋਮਵਾਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਬਜ਼ੁਰਗ ਕਾਰੋਬਾਰੀ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਪੁੱਤਰ ਪ੍ਰਹਿਲਾਦ ਸਿੰਘ, ਵਾਸੀ ਲਹੌਰੀਆ ਮੁਹੱਲਾ, ਉੜਮੁੜ, ਥਾਣਾ ਟਾਂਡਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਮੁਹੱਲੇ ਵਿੱਚ ਹੀ ਸੀਮੈਂਟ, ਬੱਜਰੀ ਅਤੇ ਰੇਤ ਦੀ ਦੁਕਾਨ ਚਲਾਉਂਦੇ ਸਨ। ਸੋਮਵਾਰ ਸ਼ਾਮ ਕਿਸੇ ਅਣਪਛਾਤੇ ਵੱਲੋਂ ਉਨ੍ਹਾਂ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ। ਲੋਕਾਂ ਦੀ ਭੀੜ ਮੌਕੇ ’ਤੇ ਇਕੱਠੀ ਹੋ ਗਈ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ।