ਵੱਡੀ ਖ਼ਬਰ: ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ, 10-12 ਰਾਊਂਡ ਫਾਇਰਿੰਗ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ, 10-12 ਰਾਊਂਡ ਫਾਇਰਿੰਗ

ਦਿੱਲੀ, 15 ਸਤੰਬਰ 2026: ਦੱਖਣੀ ਦਿੱਲੀ ਦੇ ਫਤਿਹਪੁਰ ਬੇਰੀ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਆਯਾ ਨਗਰ ਇਲਾਕੇ ਵਿੱਚ ਵਾਪਰੀ, ਜਿੱਥੇ ਹਮਲਾਵਰਾਂ ਨੇ ਜਿਮ ਟ੍ਰੇਨਰ ’ਤੇ ਤਾਬੜਤੋੜ ਫਾਇਰਿੰਗ ਕੀਤੀ।

ਪੁਲਿਸ ਮੁਤਾਬਕ, ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਗੋਲੀਬਾਰੀ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਉਸ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚ ਸਕੀ।

ਪੁਲਿਸ ਅਨੁਸਾਰ ਇਹ ਘਟਨਾ ਸਵੇਰੇ ਕਰੀਬ 10:30 ਵਜੇ ਵਾਪਰੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲੇ ਵਿੱਚ ਦੋ ਸ਼ੱਕੀ ਵਿਅਕਤੀ ਸ਼ਾਮਲ ਸਨ। ਦੋਵਾਂ ਨੇ ਵਿਜੇ ਕੁਮਾਰ ’ਤੇ ਕਰੀਬ 10 ਤੋਂ 12 ਰਾਊਂਡ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।

ਅਚਾਨਕ ਹੋਈ ਤਾਬੜਤੋੜ ਫਾਇਰਿੰਗ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।