ਕਿਸਾਨਾਂ ਦਾ ਮੰਤਰੀ ਈ.ਟੀ.ਓ. ਦੀ ਰਿਹਾਇਸ਼ ਬਾਹਰ ਜ਼ੋਰਦਾਰ ਪ੍ਰਦਰਸ਼ਨ, 16 ਸਤੰਬਰ ਨੂੰ ਅਗਲੀ ਰਣਨੀਤੀ ਤੈਅ ਕਰੇਗਾ ਮੋਰਚਾ

Top Trending News ਪੰਜਾਬ

ਕਿਸਾਨਾਂ ਦਾ ਮੰਤਰੀ ਈ.ਟੀ.ਓ. ਦੀ ਰਿਹਾਇਸ਼ ਬਾਹਰ ਜ਼ੋਰਦਾਰ ਪ੍ਰਦਰਸ਼ਨ, 16 ਸਤੰਬਰ ਨੂੰ ਅਗਲੀ ਰਣਨੀਤੀ ਤੈਅ ਕਰੇਗਾ ਮੋਰਚਾ

ਅੰਮ੍ਰਿਤਸਰ, 15 ਸਤੰਬਰ 2026- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਜ਼ੋਰਦਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ‘ਕਿਸਾਨ ਮਜ਼ਦੂਰ ਮੋਰਚਾ’ ਵੱਲੋਂ 14 ਸਤੰਬਰ ਤੋਂ ਪੰਜ ਦਿਨਾਂ ਦੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜੋ ਅੰਦੋਲਨ ਦਾ ਪਹਿਲਾ ਪੜਾਅ ਹੈ।

ਪੰਧੇਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਉਨ੍ਹਾਂ ਦੱਸਿਆ ਕਿ ਅੰਦੋਲਨ ਨੂੰ ਅੱਗੇ ਵਧਾਉਣ ਲਈ 16 ਸਤੰਬਰ ਨੂੰ ਮੋਰਚੇ ਦੀ ਅਹਿਮ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਕਿਸਾਨ ਆਗੂ ਨੇ ਸਰਕਾਰ ਨੂੰ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੀ ਗਾਰੰਟੀ ਸਬੰਧੀ ਪੁਰਾਣੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।

ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਧੇਰ ਨੇ ਬਾਸਮਤੀ, ਆਲੂ, ਮੂੰਗੀ ਅਤੇ ਮੱਕੀ ਵਰਗੀਆਂ ਘੱਟ ਪਾਣੀ ਵਾਲੀਆਂ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦੇਣ ਦੀ ਮੰਗ ਕੀਤੀ।