ਪੰਜਾਬ ਸਿੱਖਿਆ ਕ੍ਰਾਂਤੀ ਨੇ ਬਣਾਈ ਕੌਮੀ ਪੱਧਰ ’ਤੇ ਪਛਾਣ- CM ਮਾਨ 

Top Trending News ਪੰਜਾਬ

 

ਪੰਜਾਬ ਸਿੱਖਿਆ ਕ੍ਰਾਂਤੀ ਨੇ ਬਣਾਈ ਕੌਮੀ ਪੱਧਰ ’ਤੇ ਪਛਾਣ- CM ਮਾਨ

 

ਚੰਡੀਗੜ੍ਹ 16 ਸਤੰਬਰ 2026

 

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਲਗਪਗ 19,279 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

 

ਸਰਕਾਰ ਦੀ ਮੰਨੀਏ ਤਾਂ, ਸਿੱਖਿਆ ਨੂੰ ਮਜ਼ਬੂਤ ਕਰਨ ਲਈ ਸਕੂਲਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਦੀ ਵਰਤੋਂ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਦਿਸ਼ਾ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ 2.0′ ਤਹਿਤ ਅਗਲੇ ਛੇ ਸਾਲਾਂ ਦੌਰਾਨ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਆਧੁਨਿਕ ਸਹੂਲਤਾਂ ਅਤੇ ਤਕਨੀਕ ਨਾਲ ਲੈਸ ਕਰਨ ਦੀ ਯੋਜਨਾ ਬਣਾਈ ਗਈ ਹੈ।

 

ਇਸ ਯੋਜਨਾ ’ਤੇ ਕਰੀਬ 3,500 ਕਰੋੜ ਰੁਪਏ ਖਰਚ ਕੀਤੇ ਜਾਣ ਦੀ ਤਜਵੀਜ਼ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਤਕਨੀਕੀ ਸਰੋਤ ਮੁਹੱਈਆ ਕਰਵਾਉਣਾ ਹੈ।

 

‘ਪੰਜਾਬ ਸਿੱਖਿਆ ਕ੍ਰਾਂਤੀ 2.0’ ਰਾਹੀਂ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਬਦਲਦੇ ਸਮੇਂ ਦੀਆਂ ਲੋੜਾਂ ਅਨੁਸਾਰ ਢਾਲਣ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।