ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਬੂੰਦਾਬਾਂਦੀ ਦੀ ਸੰਭਾਵਨਾ
ਚੰਡੀਗੜ੍ਹ 16 ਸਤੰਬਰ 2026
ਪੰਜਾਬ ਵਿੱਚ ਮੌਸਮ ਇੱਕ ਵਾਰ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਲਰਟ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਫਿਰੋਜ਼ਪੁਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਬੱਦਲ ਛਾਏ ਰਹਿਣ ਅਤੇ ਕੁਝ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਕੁਝ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਨੂੰ ਦੇਖਦਿਆਂ ਸਬੰਧਤ ਇਲਾਕਿਆਂ ਦੇ ਲੋਕਾਂ ਨੂੰ ਮੌਸਮ ਦੀ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਖਾਸ ਕਰਕੇ ਬਾਰਿਸ਼ ਦੌਰਾਨ ਸੜਕਾਂ ’ਤੇ ਆਵਾਜਾਈ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਹੈ।







