ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ ’ਚ NCPCR ਸਖ਼ਤ, Meta India ਦੇ MD ਤੇ ਹੈੱਡ ਨੂੰ ਮੁੜ ਤਲਬ

Top Trending News ਦਿੱਲੀ ਰਾਸ਼ਟਰੀ

 

ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ ’ਚ NCPCR ਸਖ਼ਤ, Meta India ਦੇ MD ਤੇ ਹੈੱਡ ਨੂੰ ਮੁੜ ਤਲਬ

ਨਵੀਂ ਦਿੱਲੀ 16 ਸਤੰਬਰ 2026

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਨੇ ਬੱਚਿਆਂ ਨਾਲ ਜੁੜੀ ਸੁਰੱਖਿਆ ਅਤੇ ਅਧਿਕਾਰਾਂ ਦੇ ਮਾਮਲੇ ਵਿੱਚ Meta India ਖ਼ਿਲਾਫ਼ ਚੱਲ ਰਹੀ ਜਾਂਚ ਨੂੰ ਅੱਗੇ ਵਧਾਉਂਦਿਆਂ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ (MD) ਅਤੇ ਇੰਡੀਆ ਹੈੱਡ ਨੂੰ ਮੁੜ ਤਲਬ ਕੀਤਾ ਹੈ। ਇਹ ਕਾਰਵਾਈ Meta ਦੇ ਪਲੇਟਫਾਰਮ ’ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਨਾਲ ਸਬੰਧਤ ਸਮੱਗਰੀ (CSEAM) ਦੇ ਕਥਿਤ ਇਸ਼ਤਿਹਾਰਾਂ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ NCPCR ਨੇ 3 ਜੁਲਾਈ 2026 ਨੂੰ BBC Eye ਦੀ ਇੱਕ ਰਿਪੋਰਟ ਦਾ ਖ਼ੁਦ ਨੋਟਿਸ ਲੈਂਦਿਆਂ Meta Platforms ਨੂੰ ਨੋਟਿਸ ਜਾਰੀ ਕਰਕੇ ਕਥਿਤ ਇਸ਼ਤਿਹਾਰਾਂ ਬਾਰੇ ਸਪੱਸ਼ਟੀਕਰਨ ਅਤੇ ਦਸਤਾਵੇਜ਼ ਮੰਗੇ ਸਨ। Meta ਨੇ ਲਗਭਗ ਇੱਕ ਹਫ਼ਤੇ ਬਾਅਦ ਆਪਣਾ ਜਵਾਬ ਦਾਖ਼ਲ ਕੀਤਾ। ਇਸ ਤੋਂ ਬਾਅਦ ਕਮਿਸ਼ਨ ਨੇ ਮਾਮਲੇ ਦੇ ਤੱਥਾਂ ਅਤੇ ਹਾਲਾਤ ਦੀ ਜਾਂਚ ਲਈ ਰਸਮੀ ਜਾਂਚ ਸ਼ੁਰੂ ਕੀਤੀ।

9 ਸਤੰਬਰ ਦੀ ਕਾਰਵਾਈ ਤੋਂ ਬਾਅਦ ਹੁਣ 16 ਸਤੰਬਰ ਨੂੰ Meta India ਦੇ ਉੱਚ ਅਧਿਕਾਰੀਆਂ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ। ਰਿਪੋਰਟਾਂ ਮੁਤਾਬਕ ਇਸ ਮਾਮਲੇ ਦੌਰਾਨ Meta ਨੇ ਬੱਚਿਆਂ ਨਾਲ ਜੁੜੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਦੀ ਰਿਪੋਰਟਿੰਗ ਸਬੰਧੀ ਆਪਣੀ ਨੀਤੀ ਵਿੱਚ ਬਦਲਾਅ ਕਰਦਿਆਂ ਅਜਿਹੇ ਮਾਮਲੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4C) ਨੂੰ ਰਿਪੋਰਟ ਕਰਨੇ ਸ਼ੁਰੂ ਕੀਤੇ ਹਨ।