Big Breaking- ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀਆਂ ‘ਚ ਝੜਪ
ਨਵੀਂ ਦਿੱਲੀ, 16 ਸਤੰਬਰ 2026: ਦਿੱਲੀ ਯੂਨੀਵਰਸਿਟੀ ਦੇ ਸਤਿਆਵਤੀ ਕਾਲਜ ਦੇ ਬਾਹਰ ਬੁੱਧਵਾਰ ਨੂੰ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਣ ਤੋਂ ਬਾਅਦ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਘਟਨਾ ਤੋਂ ਬਾਅਦ ਕਾਲਜ ਦੇ ਬਾਹਰ ਕੁਝ ਸਮੇਂ ਲਈ ਤਣਾਅਪੂਰਨ ਮਾਹੌਲ ਬਣ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਵਿਦਿਆਰਥੀਆਂ ਦੇ ਦੋ ਧੜਿਆਂ ਵਿਚਕਾਰ ਪਹਿਲਾਂ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੋਈ। ਬਹਿਸ ਵਧਣ ’ਤੇ ਦੋਵਾਂ ਪੱਖਾਂ ਵਿਚਕਾਰ ਹੱਥੋਪਾਈ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਾਲਜ ਪ੍ਰਸ਼ਾਸਨ ਅਤੇ ਦਿੱਲੀ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਸਰਗਰਮ ਹੋ ਗਏ।
ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਿਵਾਦ ਦੀ ਸ਼ੁਰੂਆਤ ਕਿਹੜੀ ਗੱਲ ਤੋਂ ਹੋਈ ਅਤੇ ਹੱਥੋਪਾਈ ਵਿੱਚ ਕੌਣ-ਕੌਣ ਵਿਦਿਆਰਥੀ ਸ਼ਾਮਲ ਸਨ। ਕਾਲਜ ਪ੍ਰਸ਼ਾਸਨ ਵੱਲੋਂ ਵੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਮਾਮਲੇ ਸਬੰਧੀ ਹੋਰ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।







