ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Top Trending News ਖੇਡਾਂ

  • ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ: 16 ਸਤੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਕ੍ਰਿਕਟ ਟੀਮ ਦਾ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਵਨਡੇ ਅਤੇ ਟੀ-20 ਸੀਰੀਜ਼ ਲਈ ਐਲਾਨ ਕਰ ਦਿੱਤਾ ਗਿਆ ਹੈ। ਵਨਡੇ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ ਕਰਨਗੇ, ਜਦਕਿ ਕੇਐਲ ਰਾਹੁਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਟੀਮ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਰਵਿੰਦਰ ਜਡੇਜਾ ਦੀ ਕਰੀਬ 8 ਮਹੀਨੇ ਬਾਅਦ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ। ਉਨ੍ਹਾਂ ਨੇ ਆਪਣਾ ਆਖਰੀ ਵਨਡੇ ਮੈਚ ਇਸ ਸਾਲ ਜਨਵਰੀ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਖੇਡਿਆ ਸੀ। ਆਲਰਾਊਂਡਰ ਨਮਨ ਧੀਰ ਨੂੰ ਪਹਿਲੀ ਵਾਰ ਵਨਡੇ ਟੀਮ ਵਿੱਚ ਜਗ੍ਹਾ ਮਿਲੀ ਹੈ।

ਸੱਟ ਕਾਰਨ ਹਾਰਦਿਕ ਪੰਡਯਾ ਟੀਮ ਦਾ ਹਿੱਸਾ ਨਹੀਂ ਹਨ। ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਨੂੰ ਵੀ ਵਨਡੇ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਕੇਐਲ ਰਾਹੁਲ ਵਿਕਟਕੀਪਰ ਦੀ ਭੂਮਿਕਾ ਲਈ ਵੀ ਵਿਕਲਪ ਹੋਣਗੇ, ਜਦਕਿ ਧ੍ਰੁਵ ਜੁਰੇਲ ਨੂੰ ਵੀ ਵਿਕਟਕੀਪਰ-ਬੱਲੇਬਾਜ਼ ਵਜੋਂ ਟੀਮ ਵਿੱਚ ਰੱਖਿਆ ਗਿਆ ਹੈ।

ਵਨਡੇ ਟੀਮ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਉਪ ਕਪਤਾਨ/ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨਾ, ਗੁਰਨੂਰ ਬਰਾੜ, ਮੁਹੰਮਦ ਸਿਰਾਜ, ਔਕਿਬ ਨਬੀ, ਯਸ਼ਸਵੀ ਜੈਸਵਾਲ ਅਤੇ ਨਮਨ ਧੀਰ।

ਸ਼੍ਰੇਅਸ ਅਈਅਰ ਟੀ-20 ਟੀਮ ਦੇ ਕਪਤਾਨ
ਟੀ-20 ਟੀਮ ਦੀ ਕਪਤਾਨੀ ਸ਼੍ਰੇਅਸ ਅਈਅਰ ਕਰਨਗੇ। ਤਿਲਕ ਵਰਮਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਵੀ ਟੀਮ ਵਿੱਚ ਬਰਕਰਾਰ ਰੱਖਿਆ ਗਿਆ ਹੈ। ਵੈਭਵ ਨੇ ਜੁਲਾਈ ਵਿੱਚ ਜ਼ਿੰਬਾਬਵੇ ਖ਼ਿਲਾਫ਼ ਆਪਣੀ ਪਹਿਲੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੌਰਾਨ ਤਿੰਨ ਮੈਚਾਂ ਵਿੱਚ 151 ਦੌੜਾਂ ਬਣਾਈਆਂ ਸਨ। ਸੀਰੀਜ਼ ਦੇ ਆਖਰੀ ਮੈਚ ਵਿੱਚ ਉਨ੍ਹਾਂ ਨੇ 81 ਦੌੜਾਂ ਦੀ ਪਾਰੀ ਖੇਡੀ ਸੀ ਅਤੇ ਉਨ੍ਹਾਂ ਨੂੰ ਪਲੇਅਰ ਆਫ ਦ ਸੀਰੀਜ਼ ਚੁਣਿਆ ਗਿਆ ਸੀ।

ਭਾਰਤ ਦੀ ਟੀ-20 ਟੀਮ: ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ (ਉਪ ਕਪਤਾਨ), ਸ਼ਿਵਮ ਦੁਬੇ, ਕੁਲਦੀਪ ਯਾਦਵ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਨਿਤੀਸ਼ ਕੁਮਾਰ ਰੈੱਡੀ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ ਅਤੇ ਮਯੰਕ ਯਾਦਵ।