ਪੰਜਾਬ ਦੇ 8 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ, ਕਈ ਇਲਾਕਿਆਂ ’ਚ ਤੇਜ਼ ਤੂਫ਼ਾਨ ਦੀ ਸੰਭਾਵਨਾ

Top Trending News ਪੰਜਾਬ

 

ਪੰਜਾਬ ਦੇ 8 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ, ਕਈ ਇਲਾਕਿਆਂ ’ਚ ਤੇਜ਼ ਤੂਫ਼ਾਨ ਦੀ ਸੰਭਾਵਨਾ

ਚੰਡੀਗੜ੍ਹ 17 ਸਤੰਬਰ 2026

ਪੰਜਾਬ ਵਿੱਚ ਮੌਸਮ ਇੱਕ ਵਾਰ ਮੁੜ ਕਰਵਟ ਲੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਰੂਪਨਗਰ ਵਿੱਚ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਮੀਂਹ ਅਤੇ ਗਰਜ-ਤੂਫ਼ਾਨ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।