2006 ਅਧਿਆਪਕ ਭਰਤੀ ਮਾਮਲਾ: ਸਾਬਕਾ ਚੇਅਰਮੈਨ ਸਮੇਤ ਦੋ ਬਰੀ, ਸੁਪਰਡੈਂਟ ਨੂੰ 4 ਸਾਲ ਦੀ ਕੈਦ

Top Trending News ਪੰਜਾਬ

 

2006 ਅਧਿਆਪਕ ਭਰਤੀ ਮਾਮਲਾ: ਸਾਬਕਾ ਚੇਅਰਮੈਨ ਸਮੇਤ ਦੋ ਬਰੀ, ਸੁਪਰਡੈਂਟ ਨੂੰ 4 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ (ਮੁਹਾਲੀ), 17 ਸਤੰਬਰ 2026

ਪੰਜਾਬ ਸਬਆਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਪੀ. ਐੱਸ. ਐੱਸ.ਐੱਸ. ਬੀ.) ਦੀ ਸਾਲ 2006 ਦੀ ਅਧਿਆਪਕ ਭਰਤੀ ਨਾਲ ਜੁੜੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ। ਵਿਸ਼ੇਸ਼ ਜੱਜ ਹਰੀਦੀਪ ਸਿੰਘ ਦੀ ਅਦਾਲਤ ਨੇ ਬੋਰਡ ਦੇ ਤਤਕਾਲੀ ਚੇਅਰਮੈਨ ਅਤੇ ਸੇਵਾ ਮੁਕਤ ਬ੍ਰਿਗੇਡੀਅਰ ਚਰਨਜੀਵ ਸਿੰਘ ਹਰੀਕਾ ਅਤੇ ਕੰਪਿਊਟਰ ਏਜੰਸੀ ਦੇ ਮਾਲਕ ਗੁਰਪਾਲ ਸਿੰਘ ਨੂੰ ਬਰੀ ਕਰ ਦਿੱਤਾ। ਉਥੇ ਹੀ ਬੋਰਡ ਦੇ ਤਤਕਾਲੀ ਸੁਪਰਡੈਂਟ ਬਲਵੰਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਅਦਾਲਤ ਨੇ ਬਲਵੰਤ ਸਿੰਘ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 420 ਤਹਿਤ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਤਹਿਤ ਵੀ ਉਸ ਨੂੰ ਦੋ ਸਾਲ ਦੀ ਸਖ਼ਤ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ।

ਅਦਾਲਤੀ ਰਿਕਾਰਡ ਮੁਤਾਬਕ 2006 ਵਿੱਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਹੋਇਆ ਸੀ ਅਤੇ ਲਗਭਗ 65 ਹਜ਼ਾਰ ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਜਾਂਚ ਦੌਰਾਨ ਮੈਰਿਟ ਸੂਚੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆਏ ਸਨ। ਜਾਂਚ ਵਿੱਚ 52 ਉਮੀਦਵਾਰਾਂ ਦੇ ਅੰਕਾਂ ਵਿੱਚ ਹੇਰਾਫੇਰੀ ਅਤੇ ਘੱਟ ਮੈਰਿਟ ਵਾਲੇ 86 ਉਮੀਦਵਾਰਾਂ ਦੀ ਚੋਣ ਸਮੇਤ ਕਈ ਬੇਨਿਯਮੀਆਂ ਦਰਜ ਕੀਤੀਆਂ ਗਈਆਂ ਸਨ।