ਅਮਰੀਕਾ ਜਾਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, India-US ਵਪਾਰ ਸਮਝੌਤੇ ’ਤੇ ਹੋਵੇਗੀ ਚਰਚਾ

Top Trending News ਦਿੱਲੀ ਰਾਸ਼ਟਰੀ

 

ਅਮਰੀਕਾ ਜਾਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, India-US ਵਪਾਰ ਸਮਝੌਤੇ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ 17 ਸਤੰਬਰ 2026

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਸਤੰਬਰ 2026 ਦੇ ਅਖੀਰ ਵਿੱਚ ਅਮਰੀਕਾ ਦਾ ਦੌਰਾ ਕਰਨਗੇ। ਉਹ ਉੱਥੇ ਹੋਣ ਵਾਲੀ G20 ਬੈਠਕ ਵਿੱਚ ਸ਼ਾਮਲ ਹੋਣਗੇ। ਵਣਜ ਸਕੱਤਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਇਸ ਦੌਰਾਨ ਗੋਇਲ ਦੀ ਆਪਣੇ ਅਮਰੀਕੀ ਹਮਰੁਤਬਾ ਅਧਿਕਾਰੀਆਂ ਨਾਲ ਦੁਵੱਲੀ ਮੁਲਾਕਾਤ ਹੋਣ ਦੀ ਉਮੀਦ ਹੈ।

ਅਗਰਵਾਲ ਮੁਤਾਬਕ, ਬੈਠਕਾਂ ਦੌਰਾਨ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤੇ ਸਮੇਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ (BTA) ਨੂੰ ਲੈ ਕੇ ਚੱਲ ਰਹੀ ਗੱਲਬਾਤ ਵੀ ਏਜੰਡੇ ਦਾ ਅਹਿਮ ਹਿੱਸਾ ਹੋਵੇਗੀ।

ਇਸ ਤੋਂ ਪਹਿਲਾਂ 3 ਸਤੰਬਰ ਨੂੰ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਭਾਰਤ ਅਮਰੀਕਾ ਨਾਲ BTA ਨੂੰ ਉਦੋਂ ਅੰਤਿਮ ਰੂਪ ਦੇਵੇਗਾ, ਜਦੋਂ ਵਾਸ਼ਿੰਗਟਨ ਭਾਰਤੀ ਬਰਾਮਦਕਾਰਾਂ ਨੂੰ ਮੁਕਾਬਲੇ ਵਾਲੇ ਦੇਸ਼ਾਂ ਦੇ ਮੁਕਾਬਲੇ ਤਰਜੀਹੀ ਟੈਰਿਫ ਦਰਾਂ ਦੀ ਪੇਸ਼ਕਸ਼ ਕਰੇਗਾ। ਉਨ੍ਹਾਂ ਮੁਤਾਬਕ ਭਾਰਤੀ ਉਤਪਾਦਾਂ ਲਈ ਟੈਰਿਫ ਦਰਾਂ ਮੁਕਾਬਲੇਬਾਜ਼ ਦੇਸ਼ਾਂ ਨਾਲੋਂ ਬਿਹਤਰ ਜਾਂ ਜ਼ੀਰੋ ਹੋਣੀਆਂ ਚਾਹੀਦੀਆਂ ਹਨ।

ਇਸ ਤਰ੍ਹਾਂ ਗੋਇਲ ਦਾ ਆਗਾਮੀ ਅਮਰੀਕਾ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਨੂੰ ਅੱਗੇ ਵਧਾਉਣ ਦੇ ਸੰਦਰਭ ਵਿੱਚ ਮਹੱਤਵਪੂਰਨ ਹੋਵੇਗਾ।