ਵਿਅਕਤੀ ਨੇ ਘਰ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Top Trending News ਪੰਜਾਬ

 

ਵਿਅਕਤੀ ਨੇ ਘਰ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ 2026: ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇੱਕ 50 ਸਾਲਾ ਵਿਅਕਤੀ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਚੇਤੂ ਸਿੰਘ ਵਾਸੀ ਖੇੜ੍ਹੀ ਨਗਾਹੀਆਂ, ਜ਼ਿਲ੍ਹਾ ਪਟਿਆਲਾ, ਵਜੋਂ ਹੋਈ ਹੈ। ਉਹ ਇਸ ਸਮੇਂ ਦਸਮੇਸ਼ ਨਗਰ, ਪਿੰਡ ਮੋਰਾਂਵਾਲੀ ਵਿਖੇ ਰਹਿ ਰਿਹਾ ਸੀ।

ਪੁਲਿਸ ਚੌਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਸਥਾਨਕ ਇੱਕ ਗੁਰਦੁਆਰਾ ਸਾਹਿਬ ਵਿੱਚ ਡਾਲੀ ਲਿਆਉਣ ਦੀ ਸੇਵਾ ਕਰਦਾ ਸੀ। ਪੁਲਿਸ ਮੁਤਾਬਕ, ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਜਰਨੈਲ ਸਿੰਘ ਨੇ ਕਰੀਬ ਦੋ-ਤਿੰਨ ਸਾਲ ਪਹਿਲਾਂ ਚਰਨਜੀਤ ਕੌਰ ਨਾਮਕ ਔਰਤ ਨਾਲ ਵਿਆਹ ਕਰਵਾਇਆ ਸੀ।

ਪੁਲਿਸ ਅਨੁਸਾਰ, ਬੱਚਾ ਨਾ ਹੋਣ ਕਾਰਨ ਜਰਨੈਲ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਦੌਰਾਨ ਉਸ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ।

ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।