ਵੱਡੀ ਖ਼ਬਰ: ਪ੍ਰਸਿੱਧ ਗਾਇਕ ਦੀ ਗੱਡੀ ’ਤੇ ਅੰਨ੍ਹੇਵਾਹ ਫਾਇਰਿੰਗ

Top Trending News ਹਰਿਆਣਾ

 

ਵੱਡੀ ਖ਼ਬਰ: ਪ੍ਰਸਿੱਧ ਗਾਇਕ ਦੀ ਗੱਡੀ ’ਤੇ ਅੰਨ੍ਹੇਵਾਹ ਫਾਇਰਿੰਗ

ਚੰਡੀਗੜ੍ਹ 18 ਸਤੰਬਰ 2026

ਹਰਿਆਣਵੀ ਗਾਇਕ ਦਿਲੇਰ ਖੜਕੀਆ ਦੀ ਗੱਡੀ ’ਤੇ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਗਾਇਕ ਵਾਲ-ਵਾਲ ਬਚ ਗਏ ਅਤੇ ਉਹ ਸੁਰੱਖਿਅਤ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਨਿਲ ਪੰਡਿਤ ਵੱਲੋਂ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ਵਿੱਚ ਕਥਿਤ ਤੌਰ ’ਤੇ ਦਿਲੇਰ ਖੜਕੀਆ ਨੂੰ ਧਮਕੀ ਦਿੰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੀ ਗਈ ਕਥਿਤ ਫ਼ੋਨ ਕਾਲ ਦਾ ਜਵਾਬ ਦਿੱਤਾ ਜਾਵੇ, ਨਹੀਂ ਤਾਂ ਛਾਤੀ ਵਿੱਚ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੋਸਟ ਵਿੱਚ ਹਰਿ ਬਾਕਸਰ, ਹਿਮਾਂਸ਼ੂ ਸੋਨੀਪਤ, ਅਨਿਲ ਪੰਡਿਤ ਅਤੇ ਹਰਮਨ ਸੰਧੂ ਦੇ ਨਾਂ ਲਿਖ ਕੇ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ।

ਹਾਲਾਂਕਿ, ਸੋਸ਼ਲ ਮੀਡੀਆ ’ਤੇ ਕੀਤੇ ਗਏ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਅਜੇ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।