ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

Top Trending News ਪੰਜਾਬ

  • ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ
  • ਇੱਕ ਸਾਲ ਬਾਅਦ ਅਦਾਲਤ ਦਾ ਵੱਡਾ ਫੈਸਲਾ

ਹੁਸ਼ਿਆਰਪੁਰ 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜ ਸਾਲਾ ਬੱਚੇ ਨਾਲ ਕਥਿਤ ਕੁਕਰਮ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨਾਨਕ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲਾ ਕਰੀਬ ਇੱਕ ਸਾਲ ਪੁਰਾਣਾ ਹੈ। ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਸੁਰੱਖਿਆ ਕਾਰਨਾਂ ਅਤੇ ਖਤਰੇ ਦੀ ਸੰਭਾਵਨਾ ਨੂੰ ਦੇਖਦਿਆਂ ਸਜ਼ਾ ਸੁਣਾਉਣ ਦੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਦੋਸ਼ੀ ਨੂੰ ਉਸ ਦੇ ਜੁਰਮ ਅਤੇ ਸਜ਼ਾ ਬਾਰੇ ਜਾਣਕਾਰੀ ਦਿੱਤੀ।

ਪੀੜਤ ਪੱਖ ਦੇ ਵਕੀਲ ਐਡਵੋਕੇਟ ਅਸ਼ਵਨੀ ਕੁਮਾਰ ਵਰਮਾ ਨੇ ਦੱਸਿਆ ਕਿ ਉਹ ਅਤੇ ਪਰਿਵਾਰ ਸ਼ੁਰੂ ਤੋਂ ਹੀ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕਰ ਰਹੇ ਸਨ। ਉਨ੍ਹਾਂ ਮੁਤਾਬਕ ਉਨ੍ਹਾਂ ਨੇ ਬਿਨਾਂ ਕੋਈ ਫੀਸ ਲਏ ਆਪਣੇ ਨਿੱਜੀ ਖਰਚ ’ਤੇ ਮਾਮਲੇ ਦੀ ਪੈਰਵੀ ਕੀਤੀ।

ਫੈਸਲੇ ਤੋਂ ਬਾਅਦ ਭਾਵੁਕ ਹੋਇਆ ਪਰਿਵਾਰ
ਅਦਾਲਤ ਦੇ ਫੈਸਲੇ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰ ਭਾਵੁਕ ਨਜ਼ਰ ਆਏ। ਪਰਿਵਾਰ ਨੇ ਐਡਵੋਕੇਟ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਫੀਸ ਲਏ ਮਾਮਲੇ ਦੀ ਪੈਰਵੀ ਕੀਤੀ। ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਜਦੋਂ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਤਾਂ ਉਨ੍ਹਾਂ ਨੂੰ ਵੀ ਮੌਕੇ ’ਤੇ ਮੌਜੂਦ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ।

ਸਮਾਜਿਕ ਕਾਰਕੁਨਾਂ ਨੇ ਵੀ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਫੈਸਲੇ ਨਾਲ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਦੀ ਉਮੀਦ ਮਜ਼ਬੂਤ ਹੋਈ ਹੈ। ਹੁਣ ਅਗਲੀ ਕਾਨੂੰਨੀ ਪ੍ਰਕਿਰਿਆ ਅਤੇ ਸਜ਼ਾ ਨੂੰ ਲਾਗੂ ਕਰਨ ਨਾਲ ਸਬੰਧਤ ਕਾਰਵਾਈ ’ਤੇ ਨਜ਼ਰ ਰਹੇਗੀ।