ਆਗਾਮੀ ਚੋਣਾਂ ਲਈ AAP ਦੀ ਡੋਰ-ਟੂ-ਡੋਰ ਅਭਿਆਨ; CM ਮਾਨ ਨੇ ਜਾਰੀ ਕੀਤਾ ਪੋਸਟਰ
ਲੁਧਿਆਣਾ, 19 ਸਤੰਬਰ 2026- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਵੱਲੋਂ ਸੂਬੇ ਵਿੱਚ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਲੁਧਿਆਣਾ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਆਗਾਮੀ ਅਭਿਆਨ ਨਾਲ ਸਬੰਧਤ ਪੋਸਟਰ ਜਾਰੀ ਕੀਤਾ।
ਇਸ ਮੌਕੇ ਦੱਸਿਆ ਗਿਆ ਕਿ ਭਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਘਰ-ਘਰ ਜਾ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਉਪਲਬਧੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਪਾਰਟੀ ਵੱਲੋਂ ਇਸ ਡੋਰ-ਟੂ-ਡੋਰ ਮੁਹਿੰਮ ਰਾਹੀਂ ਸਰਕਾਰ ਦੀਆਂ ਨੀਤੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਗਈ ਹੈ। ਵਿਧਾਇਕ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਸਾਂਝੀ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣਨਗੇ।








