ਸੀਵਰੇਜ ਬੋਰਡ ਵਿਚ ਕਿਸੇ ਵਰਕਰ ਦੀ ਮੌਤ ਹੋਣ ਉਪਰੰਤ ਪਰਿਵਾਰ ਦੇ ਮੈਂਬਰਾਂ ਨੂੰ ਮਿਲੇਗਾ 20 ਲੱਖ ਰੁਪਏ ਮੁਆਵਜ਼ਾ

Top Trending News ਪੰਜਾਬ

  • ਸੀਵਰੇਜ ਬੋਰਡ ਵਿਚ ਕਿਸੇ ਵਰਕਰ ਦੀ ਮੌਤ ਹੋਣ ਉਪਰੰਤ ਪਰਿਵਾਰ ਦੇ ਮੈਂਬਰਾਂ ਨੂੰ ਮਿਲੇਗਾ 20 ਲੱਖ ਰੁਪਏ ਮੁਆਵਜ਼ਾ
  • ਦਿਵਾਲੀ ਤੋਂ ਪਹਿਲਾਂ ਹਰ ਇੱਕ ਆਊਟ ਸੋਰਸ ਮੁਲਾਜ਼ਮ ਦੀ ਤਨਖਾਹ ਵਿੱਚ ਹੋਵੇਗਾ ਵਾਧਾ – ਇੰਜੀਨੀਅਰ ਅਸ਼ਵਨੀ ਕੁਮਾਰ

ਚੰਡੀਗੜ੍ਹ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਅੱਜ ਚੰਡੀਗੜ੍ਹ ਸੀਵਰੇਜ ਬੋਰਡ ਦੇ ਮੁੱਖ ਦਫਤਰ ਇੰਜੀਨੀਅਰ ਇਨ ਚੀਫ ਕੰਮ ਤਕਨੀਕੀ ਸਲਾਹਕਾਰ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੇਬਰ ਯੂਨੀਅਨ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਗਗਨਦੀਪ ਸਿੰਘ ਸੁਨਾਮ ਆਦਿ ਆਗੂਆਂ ਨਾਲ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਐਮਪੀਜੀਏ ਮੈਡਮ ਲਤਾ ਚੌਹਾਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਮੀਟਿੰਗ ਦਾ ਮੁੱਖ ਏਜੰਡਾ ਸੀਵਰੇਜ ਬੋਰਡ ਦੇ ਵਿੱਚ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਕੰਟਰੈਕਟ ਤੇ ਲੈਣ ਸਬੰਧੀ ਸੀ।

ਇਸ ਮੰਗ ਨੂੰ ਲੈ ਕੇ ਲੰਮਾ ਸਮਾਂ ਮੀਟਿੰਗ ਵਿੱਚ ਜਦੋ ਜਹਿਦ ਹੋਈ ਅਤੇ ਉਹਨਾਂ ਕਿਹਾ ਕਿ 30 ਸਤੰਬਰ ਨੂੰ ਹੋਣ ਵਾਲੀ ਬੀਓਡੀ ਦੀ ਮੀਟਿੰਗ ਵਿੱਚ ਇਸ ਤੇ ਵਿਚਾਰ ਕੀਤਾ ਜਾਵੇਗਾ। ਸੂਬਾ ਪ੍ਰਧਾਨ ਦਾ ਕਹਿਣਾ ਹੈ ਕਿ ਜਥੇਬੰਦੀ ਦੇ ਸੰਘਰਸ਼ ਸਦਕਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਬੀਓਡੀ ਦੀ ਮੀਟਿੰਗ ਰਖਵਾਈ ਗਈ ਹੈ ਆਗੂਆਂ ਨੇ ਕਿਹਾ ਕਿ ਬਿਨਾਂ ਸ਼ਰਤ ਸਾਨੂੰ ਸਿੱਧਾ ਸੀਵਰੇਜ ਬੋਰਡ ਦੇ ਵਿੱਚ ਮਰਜ ਕੀਤਾ ਜਾਵੇ।

ਇਸ ਮੀਟਿੰਗ ਦੌਰਾਨ ਚੀਫ ਇੰਜੀਨੀਅਰ ਵੱਲੋਂ ਸੀਵਰੇਜ ਬੋਰਡ ਦੇ ਵਿੱਚ ਕੰਮ ਕਰਦੇ ਆਊਟ ਸੋਰਸ ਮੁਲਾਜ਼ਮਾ ਦੇ ਲਈ ਮੌਤ ਹੋਣ ਉਪਰੰਤ 20 ਲੱਖ ਰੁਪਏ ਦਾ ਬੀਮਾ ਦੇਣ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਬਾਰੇ ਅਤੇ ਦੀਵਾਲੀ ਤੋਂ ਪਹਿਲਾਂ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਸਾਰੇ ਹੀ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਅਤੇ ਉਹਨਾਂ ਕਿਹਾ ਕਿ ਇਸ ਹਫਤੇ ਦੇ ਵਿੱਚ ਹੀ ਇਹ ਪੱਤਰ ਜਾਰੀ ਕਰ ਦਿੱਤਾ ਜਾਵੇਗਾ ਇਸ ਮੌਕੇ ਕਰਨੈਲ ਸਿੰਘ ਫਤਿਹਗੜ੍ਹ ਸਾਹਿਬ, ਜਗਤਾਰ ਸਿੰਘ ਮੌੜ ਮੰਡੀ, ਇਕਬਾਲਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਮਨਜੋਬਨ ਸਿੰਘ ਮੰਡੀ ਗੋਬਿੰਦਗੜ੍ਹ ਰਮਨਦੀਪ ਸਿੰਘ ਮੰਡੀ ਗੋਬਿੰਦਗੜ੍ਹ ਆਦਿ ਹਾਜ਼ਰ ਸਨ।