ਵੱਡੀ ਖ਼ਬਰ: ਅੰਮ੍ਰਿਤਸਰ ‘ਚ ASI ਕਤਲ ਕਾਂਡ ਦਾ ਕਥਿਤ ਸ਼ੂਟਰ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ!

Top Trending News ਪੰਜਾਬ

 

ਵੱਡੀ ਖ਼ਬਰ: ਅੰਮ੍ਰਿਤਸਰ ‘ਚ ASI ਕਤਲ ਕਾਂਡ ਦਾ ਕਥਿਤ ਸ਼ੂਟਰ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ!

ਅੰਮ੍ਰਿਤਸਰ 20 ਸਤੰਬਰ 2026

ਅਸਿਸਟੈਂਟ ਸਬ ਇੰਸਪੈਕਟਰ (ASI) ਹਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੱਸੇ ਜਾ ਰਹੇ ਇੱਕ ਮੁਲਜ਼ਮ ਦੀ ਸ਼ਨਿਚਰਵਾਰ ਦੇਰ ਰਾਤ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਸਿੰਘ ਵਾਸੀ ਪਿੰਡ ਮੂਲੇਚੱਕ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਮੁਕਾਬਲਾ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਹੋਇਆ।

ASI ਹਰਜੀਤ ਸਿੰਘ ਦੀ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਵਾਰਦਾਤ ਗੇਟ ਹਕੀਮਾਂ ਥਾਣੇ ਅਧੀਨ ਆਉਂਦੇ ਭਗਤਾਂਵਾਲਾ ਅਨਾਜ ਮੰਡੀ ਇਲਾਕੇ ਵਿੱਚ ਉਸ ਸਮੇਂ ਵਾਪਰੀ, ਜਦੋਂ ਉਹ ਡਿਊਟੀ ’ਤੇ ਤਾਇਨਾਤ ਸਨ।

ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਤਕਨੀਕੀ ਇਨਪੁੱਟ, ਟਾਵਰ ਡੰਪ ਵਿਸ਼ਲੇਸ਼ਣ ਅਤੇ ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਦੀਪਕ ਸਿੰਘ ਦੀ ਸ਼ਨਾਖਤ ਸ਼ੱਕੀਆਂ ਵਿੱਚੋਂ ਇੱਕ ਵਜੋਂ ਕੀਤੀ ਗਈ ਸੀ।

ਪੁਲਿਸ ਅਨੁਸਾਰ ਸ਼ਨਿਚਰਵਾਰ ਰਾਤ ਇਸਲਾਮਾਬਾਦ ਇਲਾਕੇ ਵਿੱਚ ਦੀਪਕ ਸਿੰਘ ਨਾਲ ਪੁਲਿਸ ਦਾ ਮੁਕਾਬਲਾ ਹੋਇਆ, ਜਿਸ ਦੌਰਾਨ ਉਹ ਮਾਰਿਆ ਗਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।