ਵੱਡੀ ਖ਼ਬਰ: ਕੇਜਰੀਵਾਲ ਅਤੇ ਉਹਦੇ 5 ਪਰਿਵਾਰਿਕ ਮੈਂਬਰਾਂ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ, ਪੜ੍ਹੋ ਪੂਰਾ ਮਾਮਲਾ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਕੇਜਰੀਵਾਲ ਅਤੇ ਉਹਦੇ 5 ਪਰਿਵਾਰਿਕ ਮੈਂਬਰਾਂ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ, ਪੜ੍ਹੋ ਪੂਰਾ ਮਾਮਲਾ

ਨਵੀਂ ਦਿੱਲੀ 20 ਸਤੰਬਰ 2026

ਦਿੱਲੀ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਗਹਿਣ ਪੁਨਰੀਖਣ (Special Intensive Revision – SIR) ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਗਲਿਆਰਿਆਂ ਵਿੱਚ ਚਰਚਾ ਦਾ ਬਾਜ਼ਾਰ ਗਰਮ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (AAP) ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਦਿੱਲੀ ਦੇ ਮੁੱਖ ਚੋਣ ਅਧਿਕਾਰੀ (CEO) ਦਫ਼ਤਰ ਵੱਲੋਂ ਐੱਸ.ਆਈ.ਆਰ. ਪ੍ਰਕਿਰਿਆ ਦੇ ਤਹਿਤ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੇ ਚਾਰ ਹੋਰ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮੌਜੂਦਾ ਚੋਣ ਰਿਕਾਰਡ ਦੇ ਮੁਤਾਬਕ, ਇਹ ਸਾਰੇ ਨਾਂ ‘ਅਨਮੈਪਡ ਐੱਸ.ਆਈ.ਆਰ.’ (Unmapped SIR) ਦੀ ਸ਼੍ਰੇਣੀ ਵਿੱਚ ਸ਼ਾਮਲ ਹਨ।

ਮਿਲੀ ਜਾਣਕਾਰੀ ਅਨੁਸਾਰ, ਨੋਟਿਸ ਪ੍ਰਾਪਤ ਕਰਨ ਵਾਲਿਆਂ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਬੇਟਾ ਪੁਲਕਿਤ ਕੇਜਰੀਵਾਲ, ਅਤੇ ਉਨ੍ਹਾਂ ਦੇ ਮਾਤਾ-ਪਿਤਾ ਗੋਵਿੰਦ ਰਾਮ ਕੇਜਰੀਵਾਲ ਤੇ ਗੀਤਾ ਦੇਵੀ ਸ਼ਾਮਲ ਹਨ। ਇਸ ਤਰ੍ਹਾਂ ਪਰਿਵਾਰ ਦੇ ਕੁੱਲ ਪੰਜ ਮੈਂਬਰਾਂ ਨੂੰ ਇਸ ਵਿਸ਼ੇਸ਼ ਪ੍ਰਕਿਰਿਆ ਤਹਿਤ ਨੋਟਿਸ ਭੇਜਿਆ ਗਿਆ ਹੈ।

ਚੋਣ ਕਮਿਸ਼ਨ ਦੇ ਅਨੁਸਾਰ, ਇਹ ਸਾਰੇ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਦੇ ਇੱਕ ਵਿਸ਼ੇਸ਼ ਪਾਰਟ ਵਿੱਚ ਆਉਣ ਵਾਲੇ ਉਨ੍ਹਾਂ 110 ਵੋਟਰਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਰਿਕਾਰਡ ਦੀ ਜਾਂਚ ਲਈ ਨੋਟਿਸ ਜਾਰੀ ਕੀਤੇ ਗਏ ਹਨ। ਇਹ ਪੂਰਾ ਇਲਾਕਾ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦਾ ਹੈ।