ਫਰੀਦਕੋਟ ‘ਚ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਅਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਕਾਬੂ

Top Trending News ਪੰਜਾਬ

 

ਫਰੀਦਕੋਟ ‘ਚ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਅਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਕਾਬੂ

ਫਰੀਦਕੋਟ, 20 ਸਤੰਬਰ 2026: ਸੀ.ਆਈ.ਏ. ਸਟਾਫ਼ ਫਰੀਦਕੋਟ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 47 ਕਿੱਲੋ 332 ਗ੍ਰਾਮ ਹੈਰੋਇਨ, ਤਿੰਨ ਵਿਦੇਸ਼ੀ ਪਿਸਤੌਲਾਂ, ਤਿੰਨ ਮੈਗਜ਼ੀਨ ਅਤੇ 15 ਕਾਰਤੂਸ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਵਾਹਨ ਵੀ ਬਰਾਮਦ ਕੀਤੇ ਹਨ।

ਪੁਲਿਸ ਅਨੁਸਾਰ ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸਾਦਿਕ-ਦੀਪ ਸਿੰਘ ਵਾਲਾ ਰੋਡ ‘ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੀਪ ਸਿੰਘ ਵਾਲਾ ਵੱਲੋਂ ਆ ਰਹੀ ਇੱਕ ਹੌਂਡਾ ਸਿਟੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਜੁੜੇ ਹੋਏ ਹਨ। ਇਸ ਸਬੰਧੀ ਥਾਣਾ ਸਾਦਿਕ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।