DIG ਭੁੱਲਰ ਮਾਮਲਾ: CBI ਅਦਾਲਤ ਵੱਲੋਂ ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ

Top Trending News ਚੰਡੀਗੜ੍ਹ ਪੰਜਾਬ

 

DIG ਭੁੱਲਰ ਮਾਮਲਾ: CBI ਅਦਾਲਤ ਵੱਲੋਂ ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ

ਚੰਡੀਗੜ੍ਹ 21 ਸਤੰਬਰ 2026

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਨੂੰ ਵੱਡੀ ਕਾਨੂੰਨੀ ਪ੍ਰਵਾਨਗੀ ਮਿਲੀ ਹੈ। ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਸਬੰਧੀ ਕੇਂਦਰੀ ਜਾਂਚ ਬਿਊਰੋ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਵਿੱਚ ਸੀਬੀਆਈ ਵੱਲੋਂ ਸਰਕਾਰੀ ਵਕੀਲ ਨਰਿੰਦਰ ਸਿੰਘ ਰਾਹੀਂ ਇਹ ਅਰਜ਼ੀ ਦਾਇਰ ਕੀਤੀ ਗਈ ਸੀ। ਅਰਜ਼ੀ ਵਿੱਚ ਦੱਸਿਆ ਗਿਆ ਕਿ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਕਾਨੂੰਨ ਅਨੁਸਾਰ ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਜਾਰੀ ਹੈ।

ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਬਰਾਮਦਗੀ ਦੇ ਗਵਾਹ ਰਾਜਕੁਮਾਰ ਨੂੰ ਪਹਿਲਾਂ ਹੀ 24 ਸਤੰਬਰ 2026 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਜਾ ਚੁੱਕਾ ਹੈ। ਹੁਣ ਆਕਾਸ਼ ਬੱਟਾ ਨੂੰ ਵੀ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ ਮਿਲਣ ਨਾਲ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਅੱਗੇ ਵਧੇਗੀ।