- 23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ: ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ ਰਹਿਣਗੇ ਬੰਦ
ਫਰੀਦਕੋਟ 20 ਸਤੰਬਰ (ਦੇਸ਼ ਕਲਿੱਕ ਬਿਊਰੋ): ਜਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ਤੇ 23 ਸਤੰਬਰ 2026 (ਬੁੱਧਵਾਰ) ਨੂੰ ਜਿਲ੍ਹਾ ਫ਼ਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਮਿਤੀ 23-9-26 (ਦਿਨ ਬੁੱਧਵਾਰ) ਲਈ ਕਿਸੇ ਵਿਦਿਅਕ ਅਦਾਰੇ ਵਿੱਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੋਵੇ ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।








