ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ

Top Trending News ਪੰਜਾਬ

ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ

ਚੰਡੀਗੜ੍ਹ 23 ਸਤੰਬਰ 2026

ਏਸ਼ਿਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ ਜਿੱਤ ਨਾਲ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਪੰਜਾਬ ਦੀ ਧੀ ਅਤੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ’ਤੇ ਮਾਣ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਉਸ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ।

ਏਸ਼ਿਆਈ ਖੇਡਾਂ ਦੇ ਮਹਿਲਾ ਟੀ-20 ਕ੍ਰਿਕਟ ਫਾਈਨਲ ਵਿੱਚ ਭਾਰਤ ਨੇ ਸ੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 3 ਵਿਕਟਾਂ ’ਤੇ 216 ਦੌੜਾਂ ਬਣਾਈਆਂ। ਸਮ੍ਰਿਤੀ ਮੰਧਾਨਾ ਨੇ 79, ਸ਼ੈਫਾਲੀ ਵਰਮਾ ਨੇ 48 ਅਤੇ ਰਿਚਾ ਘੋਸ਼ ਨੇ 22 ਗੇਂਦਾਂ ਵਿੱਚ ਨਾਬਾਦ 49 ਦੌੜਾਂ ਬਣਾਈਆਂ।

ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ 15.4 ਓਵਰਾਂ ਵਿੱਚ 69 ਦੌੜਾਂ ’ਤੇ ਆਊਟ ਹੋ ਗਈ। ਦੀਪਤੀ ਸ਼ਰਮਾ ਨੇ 3 ਵਿਕਟਾਂ ਹਾਸਲ ਕੀਤੀਆਂ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਕ੍ਰਿਕਟ ਵਿੱਚ ਏਸ਼ਿਆਈ ਖੇਡਾਂ ਦਾ ਲਗਾਤਾਰ ਦੂਜਾ ਸੋਨ ਤਮਗਾ ਜਿੱਤਿਆ। CM ਮਾਨ ਨੇ ਹਰਮਨਪ੍ਰੀਤ ਕੌਰ ਸਮੇਤ ਪੂਰੀ ਟੀਮ ਨੂੰ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।