Breaking: ਪਤਨੀ ਅਤੇ ਦੋ ਪੁਜਾਰੀਆਂ ਦੀ ਹੱਤਿਆ ਦੇ ਦੋਸ਼ੀ ਦੀ ਪੁਲਿਸ ਮੁਕਾਬਲੇ ’ਚ ਮੌਤ, ਬੱਚਿਆਂ ਨੂੰ ਬਣਾਇਆ ਸੀ ਬੰਧਕ
ਆਜ਼ਮਗੜ੍ਹ 23 ਸਤੰਬਰ 2026
ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਵਿੱਚ ਪਤਨੀ ਅਤੇ ਦੋ ਪੁਜਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ੀ ਅਰਵਿੰਦ ਦੀ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ। ਦੋਸ਼ ਹੈ ਕਿ ਅਰਵਿੰਦ ਨੇ ਪਹਿਲਾਂ ਆਪਣੀ ਪਤਨੀ ਅਤੇ ਘਰ ਆਏ ਦੋ ਵਿਅਕਤੀਆਂ ਨੂੰ ਗੋਲੀ ਮਾਰੀ। ਇਸ ਤੋਂ ਬਾਅਦ ਉਸ ਨੇ ਆਪਣੇ ਬੱਚਿਆਂ ਨੂੰ ਇੱਕ ਕਮਰੇ ਵਿੱਚ ਬੰਧਕ ਬਣਾ ਲਿਆ।
ਪੁਲਿਸ ਦੇ ਮੌਕੇ ’ਤੇ ਪਹੁੰਚਣ ਤੋਂ ਬਾਅਦ ਅਧਿਕਾਰੀਆਂ ਨੇ ਅਰਵਿੰਦ ਨੂੰ ਵਾਰ-ਵਾਰ ਆਤਮਸਮਰਪਣ ਕਰਨ ਅਤੇ ਬੱਚਿਆਂ ਨੂੰ ਰਿਹਾਅ ਕਰਨ ਲਈ ਕਿਹਾ। ਪੁਲਿਸ ਮੁਤਾਬਕ ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਵੀ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਦੋਸ਼ ਹੈ ਕਿ ਅਰਵਿੰਦ ਨੇ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਅਤੇ ਆਪਣੇ ਇੱਕ ਪੁੱਤਰ ਨੂੰ ਵੀ ਗੋਲੀ ਮਾਰ ਦਿੱਤੀ।
ਇਸ ਤੋਂ ਬਾਅਦ ਪੁਲਿਸ ਨੇ ਕਮਰੇ ਵਿੱਚ ਦਾਖ਼ਲ ਹੋ ਕੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ ਅਰਵਿੰਦ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਅਰਵਿੰਦ ਨੂੰ ਗੋਲੀ ਲੱਗੀ ਅਤੇ ਉਸ ਦੀ ਮੌਤ ਹੋ ਗਈ।
ਆਜ਼ਮਗੜ੍ਹ ਦੇ ਐੱਸਐੱਸਪੀ ਅਨਿਲ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਅਰਵਿੰਦ ਨੂੰ ਆਤਮਸਮਰਪਣ ਕਰਨ ਲਈ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।








