Breaking: ED ਦੀ ਕਾਰਵਾਈ ਖ਼ਿਲਾਫ਼ ਪੰਜਾਬ ਸਰਕਾਰ ਹਾਈਕੋਰਟ ਪਹੁੰਚੀ
ਚੰਡੀਗੜ੍ਹ, 24 ਸਤੰਬਰ:
ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਸਰਕਾਰ ਵੱਲੋਂ ਤੁਰੰਤ ਸੁਣਵਾਈ ਦੀ ਮੰਗ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਨੇ ਮਾਮਲੇ ’ਤੇ ਦਖ਼ਲ ਦਿੰਦਿਆਂ ਇੱਕ ਵਾਰੰਟ ਅਫ਼ਸਰ ਨਿਯੁਕਤ ਕੀਤਾ ਹੈ।
ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਵਾਰੰਟ ਅਫ਼ਸਰ ਮੌਕੇ ’ਤੇ ਜਾ ਕੇ ED ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈ ਸਕਦਾ ਹੈ। ਉਸ ਨੂੰ ਕਿਸੇ ਵੀ ਸਮੇਂ ਮੌਕੇ ਦਾ ਦੌਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਵਾਰੰਟ ਅਫ਼ਸਰ ਵੱਲੋਂ ਮਾਮਲੇ ਸਬੰਧੀ ਸਟੇਟਸ ਰਿਪੋਰਟ 24 ਸਤੰਬਰ ਨੂੰ ਦੁਪਹਿਰ 2 ਵਜੇ ਤੱਕ ਹਾਈਕੋਰਟ ਵਿੱਚ ਪੇਸ਼ ਕੀਤੀ ਜਾਣੀ ਹੈ।
ਰਿਪੋਰਟਾਂ ਮੁਤਾਬਕ ਇਹ ਮਾਮਲਾ GMADA ਦਫ਼ਤਰ ਨਾਲ ਸਬੰਧਤ ED ਦੀ ਕਾਰਵਾਈ ਨੂੰ ਲੈ ਕੇ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ED ਦੀ ਜਾਂਚ ਨੂੰ ਚੁਣੌਤੀ ਦਿੰਦਿਆਂ ਤੁਰੰਤ ਨਿਆਂਇਕ ਦਖ਼ਲ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ ਸੁਣਵਾਈ ਲਈ ਲੈਂਦਿਆਂ ਮੌਕੇ ਦੀ ਸਥਿਤੀ ਦੀ ਨਿਗਰਾਨੀ ਲਈ ਵਾਰੰਟ ਅਫ਼ਸਰ ਨਿਯੁਕਤ ਕੀਤਾ। ਅਗਲੀ ਕਾਰਵਾਈ ਵਾਰੰਟ ਅਫ਼ਸਰ ਦੀ ਰਿਪੋਰਟ ਮਿਲਣ ਤੋਂ ਬਾਅਦ ਹੋਵੇਗੀ।








