ਵੱਡੀ ਖ਼ਬਰ- ਗਮਾਡਾ ਦਫ਼ਤਰ ‘ਚ ED ਦੀ ਜਾਂਚ ਜਾਰੀ; ਬਾਹਰ ‘AAP’ ਕਾਰਕੁਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

Top Trending News ਪੰਜਾਬ

 

ਵੱਡੀ ਖ਼ਬਰ- ਗਮਾਡਾ ਦਫ਼ਤਰ ‘ਚ ED ਦੀ ਜਾਂਚ ਜਾਰੀ; ਬਾਹਰ ‘AAP’ ਕਾਰਕੁਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

ਮੋਹਾਲੀ 24 ਸਤੰਬਰ 2026

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਜਾ ਰਹੀ ਜਾਂਚ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ। ਈਡੀ ਦੇ ਅਧਿਕਾਰੀ ਗਮਾਡਾ ਦਫ਼ਤਰ ਅੰਦਰ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕਰ ਰਹੇ ਹਨ। ਇਸ ਕਾਰਵਾਈ ਨੂੰ ਲੈ ਕੇ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ (ਆਪ) ਦੇ ਕਾਰਕੁਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਈਡੀ ਦੀ ਕਾਰਵਾਈ ਦੌਰਾਨ ਗਮਾਡਾ ਦਫ਼ਤਰ ਦੇ ਬਾਹਰ ‘ਆਪ’ ਕਾਰਕੁਨਾਂ ਦੀ ਵੱਡੀ ਗਿਣਤੀ ਵਿੱਚ ਇਕੱਠ ਹੋਣ ਕਾਰਨ ਮਾਹੌਲ ਗਰਮਾ ਗਿਆ। ਕਾਰਕੁਨਾਂ ਨੇ ਕੇਂਦਰੀ ਜਾਂਚ ਏਜੰਸੀ ਦੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ।

ਜ਼ਿਕਰਯੋਗ ਹੈ ਕਿ ਗਮਾਡਾ ਦਫ਼ਤਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਈਡੀ ਦੀ ਜਾਂਚ ਚੱਲ ਰਹੀ ਹੈ। ਜਾਂਚ ਦੌਰਾਨ ਅਧਿਕਾਰੀਆਂ ਵੱਲੋਂ ਕਿਹੜੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਦਾ ਅਗਲਾ ਪੜਾਅ ਕੀ ਹੋਵੇਗਾ, ਇਸ ਸਬੰਧੀ ਅਧਿਕਾਰਤ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ।

ਫਿਲਹਾਲ ਈਡੀ ਦੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਸਬੰਧੀ ਸਥਿਤੀ ’ਤੇ ਨਜ਼ਰ ਬਣੀ ਹੋਈ ਹੈ।