Punjab News: ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Top Trending News ਪੰਜਾਬ

 

Punjab News: ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫ਼ਿਰੋਜ਼ਪੁਰ, 24 ਸਤੰਬਰ 2026: ਫ਼ਿਰੋਜ਼ਪੁਰ ਸ਼ਹਿਰ ਦੇ ਲੜਕੀਆਂ ਦੇ ਇੱਕ ਸਕੂਲ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਕੂਲ ਦੀ ਪ੍ਰਿੰਸੀਪਲ ਦੀ ਈ-ਮੇਲ ’ਤੇ ਧਮਾਕੇ ਦੀ ਧਮਕੀ ਵਾਲਾ ਸੁਨੇਹਾ ਪ੍ਰਾਪਤ ਹੋਇਆ। ਧਮਕੀ ਭਰੀ ਈ-ਮੇਲ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਅਤੇ ਟੀਮਾਂ ਤੁਰੰਤ ਸਕੂਲ ਪਹੁੰਚੀਆਂ। ਪੁਲਿਸ ਵੱਲੋਂ ਸਕੂਲ ਦੀ ਇਮਾਰਤ ਦੇ ਅੰਦਰਲੇ ਹਿੱਸਿਆਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਨਾ ਮਿਲਣ ਦੀ ਸੂਚਨਾ ਹੈ।

ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਹਾਲਾਂਕਿ, ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਫਿਲਹਾਲ ਸਕੂਲ ਵਿੱਚ ਹਾਲਾਤ ਆਮ ਦੱਸੇ ਜਾ ਰਹੇ ਹਨ।

ਪੁਲਿਸ ਨੇ ਧਮਕੀ ਭਰੀ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਲਈ ਤਕਨੀਕੀ ਪੱਧਰ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।