ਵੱਡੀ ਖ਼ਬਰ: ਖੇਮਕਰਨ ਸਰਹੱਦ ਤੋਂ ਵਿਦੇਸ਼ੀ ਅਸਲਾ ਬਰਾਮਦ

Top Trending News ਪੰਜਾਬ

 

ਵੱਡੀ ਖ਼ਬਰ: ਖੇਮਕਰਨ ਸਰਹੱਦ ਤੋਂ ਵਿਦੇਸ਼ੀ ਅਸਲਾ ਬਰਾਮਦ

ਖੇਮਕਰਨ (ਤਰਨਤਾਰਨ), 24 ਸਤੰਬਰ 2026- ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਖੇਮਕਰਨ ਸੈਕਟਰ ਵਿੱਚੋਂ ਵਿਦੇਸ਼ੀ ਪਿਸਤੌਲਾਂ ਦੀ ਖੇਪ ਬਰਾਮਦ ਕੀਤੀ ਹੈ। ਸੁਰੱਖਿਆ ਬਲਾਂ ਨੇ ਮੌਕੇ ਤੋਂ ਚਾਰ 30 ਬੋਰ ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 10 ਜ਼ਿੰਦਾ ਰੌਂਦ ਕਬਜ਼ੇ ਵਿੱਚ ਲਏ ਹਨ।

ਥਾਣਾ ਖੇਮਕਰਨ ਦੇ ਐੱਸਐੱਚਓ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਮਹਿੰਦੀਪੁਰ ਨੇੜੇ ਰੇਲਵੇ ਫਾਟਕ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਬੀਐੱਸਐੱਫ ਦੀ 142 ਬਟਾਲੀਅਨ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਸੀਮਾ ਚੌਕੀ ਰਤੋਕੇ ਅਧੀਨ ਕੰਡਿਆਲੀ ਤਾਰ ਨੇੜੇ ਜਵਾਨਾਂ ਨੇ ਇੱਕ ਸ਼ੱਕੀ ਬੰਡਲ ਬਰਾਮਦ ਕੀਤਾ ਹੈ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੰਡਲ ਨੂੰ ਕਬਜ਼ੇ ਵਿੱਚ ਲਿਆ ਅਤੇ ਜਾਂਚ ਕੀਤੀ। ਬੰਡਲ ਵਿੱਚ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕਟ ਮਿਲਿਆ, ਜਿਸ ਵਿੱਚੋਂ ਉਕਤ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਹੋਇਆ। ਪੁਲਿਸ ਨੇ ਇਸ ਸਬੰਧੀ ਥਾਣਾ ਖੇਮਕਰਨ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਤਸਕਰੀ ਨਾਲ ਜੁੜੇ ਲੋਕਾਂ ਦਾ ਪਤਾ ਲਗਾਉਣ ਲਈ ਇਲਾਕੇ ਵਿੱਚ ਛਾਣਬੀਣ ਜਾਰੀ ਹੈ।