Punjab News: ਪਤਨੀ ਦੇ ਕਥਿਤ ਨਾਜਾਇਜ਼ ਸਬੰਧਾਂ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

Top Trending News ਪੰਜਾਬ

 

Punjab News: ਪਤਨੀ ਦੇ ਕਥਿਤ ਨਾਜਾਇਜ਼ ਸਬੰਧਾਂ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ 25 ਸਤੰਬਰ 2026

ਹੈਬੋਵਾਲ ਇਲਾਕੇ ਵਿੱਚ ਪਰਿਵਾਰਕ ਵਿਵਾਦ ਨਾਲ ਜੁੜੀ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਇਲਾਵਾ ਸਹੁਰਿਆਂ ਤੋਂ ਤੰਗ ਪਰੇਸ਼ਾਨ ਹੋ ਕੇ ਕਥਿਤ ਤੌਰ ਤੇ ਖੁਦਕੁਸ਼ੀ ਕਰਨ ਲਈ। ਕੇਹਰ ਸਿੰਘ ਨਗਰ ਵਾਸੀ ਵਿਜੇ ਕੁਮਾਰ ਪਠਾਨੀਆ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਮੁਤਾਬਕ ਘਟਨਾ ਤੋਂ ਬਾਅਦ ਵਿਜੇ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਮੌਤ ਤੋਂ ਪਹਿਲਾਂ ਵਿਜੇ ਵੱਲੋਂ ਇੱਕ ਵੀਡੀਓ ਅਤੇ ਲਿਖਤੀ ਨੋਟ ਛੱਡੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਉਸ ਨੇ ਆਪਣੀ ਪਤਨੀ ਦੇ ਕਥਿਤ ਨਾਜਾਇਜ਼ ਸਬੰਧਾਂ ਅਤੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੀਡੀਓ ਅਤੇ ਕਥਿਤ ਨੋਟ ਸਮੇਤ ਹੋਰ ਸਬੂਤਾਂ ਦੀ ਜਾਂਚ ਕਰਕੇ ਮਾਮਲੇ ਦੇ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਵੱਲੋਂ ਘਰੇਲੂ ਕਲੇਸ਼ ਦੇ ਪਿੱਛੇ ਦੇ ਕਾਰਨਾਂ ਅਤੇ ਲਗਾਏ ਗਏ ਦੋਸ਼ਾਂ ਸਬੰਧੀ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।