ਵੱਡੀ ਖ਼ਬਰ: ਅੰਮ੍ਰਿਤਸਰ ’ਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਨੂੰ ਲੱਗੀਆਂ ਗੋਲੀਆਂ

Top Trending News ਪੰਜਾਬ

 

ਵੱਡੀ ਖ਼ਬਰ: ਅੰਮ੍ਰਿਤਸਰ ’ਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਨੂੰ ਲੱਗੀਆਂ ਗੋਲੀਆਂ

ਅੰਮ੍ਰਿਤਸਰ 26 ਸਤੰਬਰ 2026

ਅੰਮ੍ਰਿਤਸਰ ਵਿੱਚ ਲੰਘੀ ਦੇਰ ਸ਼ਾਮ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲਣ ਦਾ ਦਾਅਵਾ ਕੀਤਾ ਗਿਆ, ਜਦੋਂ ਪੱਕੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਨਾਲ ਜੁੜੇ ਸਰਗਰਮ ਸ਼ੂਟਰਾਂ ਨੂੰ ਘੇਰ ਲਿਆ। ਇਸ ਦੌਰਾਨ ਪੁਲੀਸ ਅਤੇ ਮੁਲਜ਼ਮਾਂ ਵਿਚਾਲੇ ਗੋਲੀਬਾਰੀ ਹੋਣ ਦੀ ਸੂਚਨਾ ਹੈ। ਮੁਕਾਬਲੇ ਦੌਰਾਨ ਤਿੰਨ ਮੁਲਜ਼ਮ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।

ਪੁਲੀਸ ਅਧਿਕਾਰੀਆਂ ਮੁਤਾਬਕ, ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ ਸ਼ੱਕੀ ਵਿਅਕਤੀਆਂ ਨੂੰ ਘੇਰ ਲਿਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲੀਸ ਦੀ ਕਾਰਵਾਈ ਵਿੱਚ ਤਿੰਨ ਮੁਲਜ਼ਮ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਮੁਕਾਬਲੇ ਅਤੇ ਪੁਲੀਸ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲੀਸ ਟੀਮ ਨੇ ਸਮੇਂ ਸਿਰ ਕਾਰਵਾਈ ਕਰਕੇ ਕਥਿਤ ਤੌਰ ’ਤੇ ਇੱਕ ਵੱਡੀ ਅਪਰਾਧਿਕ ਵਾਰਦਾਤ ਨੂੰ ਟਾਲ ਦਿੱਤਾ।

ਪੁਲੀਸ ਕਮਿਸ਼ਨਰ ਮੁਤਾਬਕ, ਮੁਲਜ਼ਮਾਂ ਵੱਲੋਂ ਕਥਿਤ ਤੌਰ ’ਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਕਾਬਲੇ ਨਾਲ ਸਬੰਧਤ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।