ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ 3 ਲੱਖ ਟਨ ਡੀਏਪੀ ਖਾਦ; ਹਾੜ੍ਹੀ ਸੀਜ਼ਨ ਤੋਂ ਪਹਿਲਾਂ ਤਿਆਰੀਆਂ ਤੇਜ਼

Top Trending News ਦਿੱਲੀ ਪੰਜਾਬ

 

ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ 3 ਲੱਖ ਟਨ ਡੀਏਪੀ ਖਾਦ; ਹਾੜ੍ਹੀ ਸੀਜ਼ਨ ਤੋਂ ਪਹਿਲਾਂ ਤਿਆਰੀਆਂ ਤੇਜ਼

ਚੰਡੀਗੜ੍ਹ 26 ਸਤੰਬਰ 2026

ਅਗਾਮੀ ਹਾੜ੍ਹੀ ਫ਼ਸਲ ਦੇ ਸੀਜ਼ਨ ਦੌਰਾਨ ਡੀਏਪੀ ਖਾਦ ਦੀ ਸੰਭਾਵਿਤ ਕਿੱਲਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮਾਨ ਸਰਕਾਰ ਨੇ ਕੇਂਦਰ ਤੋਂ 3 ਲੱਖ ਟਨ ਡੀਏਪੀ ਖਾਦ ਦੀ ਤੁਰੰਤ ਅਲਾਟਮੈਂਟ ਕਰਨ ਦੀ ਮੰਗ ਕੀਤੀ ਹੈ।

ਇੱਕ ਮੀਡੀਆ ਰਿਪੋਰਟ ਅਨੁਸਾਰ, ਸੂਬਾ ਸਰਕਾਰ ਨੂੰ ਖਦਸ਼ਾ ਹੈ ਕਿ ਆਉਣ ਵਾਲੇ ਹਾੜ੍ਹੀ ਸੀਜ਼ਨ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਕੇਂਦਰ ਕੋਲ ਲੋੜੀਂਦੀ ਮਾਤਰਾ ਵਿੱਚ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਮਾਮਲਾ ਉਠਾਇਆ ਗਿਆ ਹੈ।

ਹਾੜ੍ਹੀ ਦੀਆਂ ਮੁੱਖ ਫ਼ਸਲਾਂ ਦੀ ਬਿਜਾਈ ਲਈ ਡੀਏਪੀ ਖਾਦ ਦੀ ਲੋੜ ਹੁੰਦੀ ਹੈ। ਖਾਦ ਦੀ ਸਮੇਂ ਸਿਰ ਉਪਲਬਧਤਾ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋੜੀਂਦਾ ਸਟਾਕ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਨੇੜੇ ਆ ਰਿਹਾ ਹੈ। ਅਜਿਹੇ ਵਿੱਚ ਸਰਕਾਰ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਜ਼ਰੂਰੀ ਇਨਪੁਟ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀ ਪਰੇਸ਼ਾਨੀ ਤੋਂ ਬਚਣ ਲਈ ਅਗੇਤੀ ਕਦਮ ਚੁੱਕ ਰਹੀ ਹੈ।