ਅਕਾਲੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ
ਪਰਿਵਾਰਕ ਵਿਵਾਦ ਨਾਲ ਜੁੜੇ ਹੋਣ ਦੇ ਅਸਾਰ
ਤਰਨਤਾਰਨ, 26 ਸਤੰਬਰ 2026- ਝਬਾਲ ਥਾਣੇ ਅਧੀਨ ਆਉਂਦੇ ਪਿੰਡ ਗੱਗੋਬੂਆ ਵਿੱਚ ਬੀਤੀ ਰਾਤ ਇੱਕ ਸੰਸਨੀਖੇਜ਼ ਵਾਰਦਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਉਰਫ਼ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਨਵਪ੍ਰੀਤ ਸਿੰਘ ਦਾ ਕਾਫ਼ੀ ਸਮੇਂ ਤੋਂ ਪਰਿਵਾਰਕ ਵਿਵਾਦ ਚੱਲ ਰਿਹਾ ਸੀ। ਪ੍ਰਾਰੰਭਿਕ ਜਾਂਚ ਵਿੱਚ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਕਤਲ ਉਸੇ ਵਿਵਾਦ ਦਾ ਨਤੀਜਾ ਹੋ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕਿਸੇ ਵੀ ਕਾਰਨ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਸੂਚਨਾ ਮਿਲਣ ਉਪਰੰਤ ਝਬਾਲ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੱਤਿਆ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।







