Breaking: ਅਕਾਲੀ ਭਾਜਪਾ ਗੱਠਜੋੜ ਬਾਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਦਸੂਹਾ 27 ਸਤੰਬਰ 2027
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਬਚਾਓ ਜਾਗਰੂਕਤਾ ਯਾਤਰਾ’ ਦੇ ਦਸੂਹਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਕਾਰਕੁਨਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਕਰ ਰਹੇ ਹਨ।
ਇਸ ਮੌਕੇ ਧਾਮੀ ਨੇ ਨਸ਼ਿਆਂ ਦੇ ਮੁੱਦੇ ਨੂੰ ਗੰਭੀਰ ਦੱਸਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸੰਭਾਵਿਤ ਗੱਠਜੋੜ ਸਬੰਧੀ ਪੁੱਛੇ ਸਵਾਲ ’ਤੇ ਧਾਮੀ ਨੇ ਕਿਹਾ ਕਿ ਇਸ ਬਾਰੇ ਅੰਤਿਮ ਫੈਸਲਾ ਪਾਰਟੀ ਦੀ ਹਾਈ ਕਮਾਂਡ ਵੱਲੋਂ ਢੁਕਵੇਂ ਸਮੇਂ ’ਤੇ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗੱਠਜੋੜ ਸਬੰਧੀ ਫੈਸਲਾ ਪਾਰਟੀ ਪੱਧਰ ’ਤੇ ਵਿਚਾਰ-ਵਟਾਂਦਰੇ ਉਪਰੰਤ ਕੀਤਾ ਜਾਵੇਗਾ।
ਯਾਤਰਾ ਦੌਰਾਨ ਭਾਜਪਾ ਕਾਰਕੁਨਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ।







