ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

Top Trending News ਚੰਡੀਗੜ੍ਹ ਪੰਜਾਬ

 

ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

ਚੰਡੀਗੜ੍ਹ 27 ਸਤੰਬਰ 2026

ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਸੋਨ ਤਮਗਾ ਜਿੱਤ ਕੇ ਦੇਸ਼ ਅਤੇ ਚੰਡੀਗੜ੍ਹ ਦਾ ਨਾਮ ਰੌਸ਼ਨ ਕਰਨ ਵਾਲੀ ਖਿਡਾਰਨ ਨੰਦਿਨੀ ਸ਼ਰਮਾ ਦਾ ਸ਼ਹਿਰ ਪਰਤਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਨੰਦਿਨੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ, ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।

ਨੰਦਿਨੀ ਦੇ ਸਨਮਾਨ ਵਿੱਚ ਯੂਟੀ ਕ੍ਰਿਕਟ ਸੰਘ (ਯੂਟੀਸੀਏ) ਵੱਲੋਂ ਸੈਕਟਰ-16 ਸਥਿਤ ਕ੍ਰਿਕਟ ਸਟੇਡੀਅਮ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਸੰਘ ਦੇ ਅਹੁਦੇਦਾਰਾਂ ਤੋਂ ਇਲਾਵਾ ਖੇਡ ਵਿਭਾਗ ਦੇ ਨਿਰਦੇਸ਼ਕ ਵੀ ਮੌਜੂਦ ਰਹੇ। ਉਨ੍ਹਾਂ ਨੇ ਨੰਦਿਨੀ ਨੂੰ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸੋਨ ਤਮਗਾ ਜਿੱਤਣ ਤੋਂ ਬਾਅਦ ਚੰਡੀਗੜ੍ਹ ਪਰਤੀ ਨੰਦਿਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਉਸ ਨੇ ਆਪਣੇ ਸਾਥੀਆਂ ਨਾਲ ਖੁਸ਼ੀ ਵਿੱਚ ਨੱਚ ਕੇ ਜਿੱਤ ਦਾ ਜਸ਼ਨ ਮਨਾਇਆ। ਨੰਦਿਨੀ ਦੀ ਇਸ ਉਪਲਬਧੀ ਨੂੰ ਚੰਡੀਗੜ੍ਹ ਦੇ ਖੇਡ ਜਗਤ ਲਈ ਮਾਣ ਵਾਲਾ ਪਲ ਦੱਸਿਆ ਗਿਆ।