LPU ਵਿਵਾਦ ’ਤੇ DGP ਗੌਰਵ ਯਾਦਵ ਦਾ ਸਖ਼ਤ ਰੁਖ, ਕਿਹਾ- ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Top Trending News ਪੰਜਾਬ

 

LPU controversy: LPU ਵਿਵਾਦ ’ਤੇ DGP ਗੌਰਵ ਯਾਦਵ ਦਾ ਸਖ਼ਤ ਰੁਖ, ਕਿਹਾ- ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਫਗਵਾੜਾ (ਕਪੂਰਥਲਾ), 28 ਸਤੰਬਰ 2026- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸੋਮਵਾਰ ਨੂੰ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU controversy) ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

DGP ਨੇ ਕਿਹਾ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਤੋਂ ਬਾਅਦ ਵਿਦਿਆਰਥੀਆਂ ਵਿੱਚ ਰੋਸ ਪੈਦਾ ਹੋਇਆ ਸੀ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ।

ਗੌਰਵ ਯਾਦਵ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ ਅਤੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਾਨੂੰਨ ਅਨੁਸਾਰ ਕਾਰਵਾਈ ਤੋਂ ਨਹੀਂ ਬਚ ਸਕੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ।