BREAKING- ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ, 28 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਲੀਡਰ ਰੂਪ ਕੌਰ ਸੰਧੂ ਖ਼ਿਲਾਫ਼ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਸਬੰਧੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਰੂਪ ਕੌਰ ਸੰਧੂ ਵੱਲੋਂ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਦੁਰਵਿਹਾਰ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਅਤੇ ਜਥੇਬੰਦਕ ਮਰਿਆਦਾ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਸੀਨੀਅਰ ਆਗੂਆਂ ਨਾਲ ਪੂਰੀ ਸਲਾਹ-ਮਸ਼ਵਰੇ ਤੋਂ ਬਾਅਦ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਗਿਆ।







