CBSE ਵਿਦਿਆਰਥੀਆਂ ਨੂੰ ਵੱਡੀ ਰਾਹਤ, 6ਵੀਂ ਜਮਾਤ ’ਤੇ ਫਿਲਹਾਲ ਸਖ਼ਤੀ ਨਾਲ ਲਾਗੂ ਨਹੀਂ ਹੋਵੇਗੀ ਤਿੰਨ ਭਾਸ਼ਾਵਾਂ ਦੀ ਨੀਤੀ
ਨਵੀਂ ਦਿੱਲੀ 29 ਸਤੰਬਰ 2026
ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (CBSE) ਨਾਲ ਸਬੰਧਤ ਸਕੂਲਾਂ ਵਿੱਚ ਕਲਾਸ 6 ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਾਹਤ ਦੀ ਖ਼ਬਰ ਹੈ। ਸੁਪਰੀਮ ਕੋਰਟ ਨੇ ਅਹਿਮ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਕਲਾਸ 6 ਦੇ ਵਿਦਿਆਰਥੀਆਂ ’ਤੇ ਫਿਲਹਾਲ ਤਿੰਨ ਭਾਸ਼ਾਵਾਂ ਦੀ ਨੀਤੀ ਸਖ਼ਤੀ ਨਾਲ ਲਾਗੂ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਵੀ ਕਲਾਸ 7 ਦੇ ਵਿਦਿਆਰਥੀਆਂ ਵਾਂਗ ਇਸ ਨੀਤੀ ਤੋਂ ਛੋਟ ਦਿੱਤੀ ਜਾਵੇਗੀ।
ਦਰਅਸਲ, ਨਵੇਂ ਵਿੱਦਿਅਕ ਸੈਸ਼ਨ ਤੋਂ ਕਲਾਸ 6 ਦੇ ਵਿਦਿਆਰਥੀਆਂ ਲਈ ਤਿੰਨ ਭਾਸ਼ਾਵਾਂ ਦੀ ਨੀਤੀ ਲਾਗੂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪਟੀਸ਼ਨਕਰਤਾਵਾਂ ਅਤੇ ਕੁਝ ਸਕੂਲਾਂ ਵੱਲੋਂ ਅਦਾਲਤ ਵਿੱਚ ਇਸ ਸਬੰਧੀ ਚਿੰਤਾ ਜ਼ਾਹਰ ਕੀਤੀ ਗਈ।
ਉਨ੍ਹਾਂ ਦਾ ਤਰਕ ਸੀ ਕਿ ਕਈ ਵਿਦਿਆਰਥੀ ਪਹਿਲਾਂ ਹੀ ਆਪਣੀ ਪਸੰਦ ਦੀਆਂ ਦੂਜੀਆਂ ਭਾਸ਼ਾਵਾਂ ਪੜ੍ਹ ਰਹੇ ਹਨ। ਅਜਿਹੇ ਵਿੱਚ ਵਿੱਦਿਅਕ ਸੈਸ਼ਨ ਦੌਰਾਨ ਅਚਾਨਕ ਨਵੀਂ ਜਾਂ ਤੀਜੀ ਭਾਸ਼ਾ ਦੀ ਚੋਣ ਲਾਜ਼ਮੀ ਕਰਨ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਮੌਜੂਦਾ ਕਲਾਸ 6 ਦੇ ਵਿਦਿਆਰਥੀਆਂ ਨੂੰ ਫਿਲਹਾਲ ਰਾਹਤ ਮਿਲੇਗੀ।







