LPU ਹਿੰਸਾ ਮਾਮਲਾ ਹਾਈਕੋਰਟ ਪਹੁੰਚਿਆ, CBI ਜਾਂਚ ਦੀ ਮੰਗ

Top Trending News ਪੰਜਾਬ

 

LPU ਹਿੰਸਾ ਮਾਮਲਾ ਹਾਈਕੋਰਟ ਪਹੁੰਚਿਆ, CBI ਜਾਂਚ ਦੀ ਮੰਗ

ਚੰਡੀਗੜ੍ਹ, 29 ਸਤੰਬਰ 2026- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ’ਚ ਵਾਪਰੀ ਹਿੰਸਕ ਘਟਨਾ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ।

ਪਟੀਸ਼ਨ ਨੂੰ ਮੰਗਲਵਾਰ ਨੂੰ ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਅੱਗੇ ਤੁਰੰਤ ਸੁਣਵਾਈ ਲਈ ਪੇਸ਼ ਕੀਤਾ ਗਿਆ। ਪਟੀਸ਼ਨਰ ਵੱਲੋਂ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਯੂਨੀਵਰਸਿਟੀ ਵਿੱਚ ਵਾਪਰੀ ਹਿੰਸਾ ਦੀ ਘਟਨਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਦੀ ਲੋੜ ਹੈ।

ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦਿੰਦਿਆਂ ਮਾਮਲੇ ਨੂੰ ਬੁੱਧਵਾਰ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਸੀਬੀਆਈ ਜਾਂਚ ਦੀ ਮੰਗ ਸਬੰਧੀ ਪਟੀਸ਼ਨਰ ਦੇ ਤਰਕਾਂ ’ਤੇ ਵਿਚਾਰ ਕੀਤਾ ਜਾਵੇਗਾ।