BREAKING- ਪਟਿਆਲਾ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਮੁਲਾਕਾਤ

Top Trending News ਪੰਜਾਬ

 

BREAKING- ਪਟਿਆਲਾ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਮੁਲਾਕਾਤ

ਪਟਿਆਲਾ, 29 ਸਤੰਬਰ 2026- ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੋਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ।

ਮੁਲਾਕਾਤ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਦੱਸਿਆ ਕਿ 11 ਮੈਂਬਰੀ ਕਮੇਟੀ ਵੱਲੋਂ ਮੁੜ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮਾਮਲੇ ਦੇ ਹੱਲ ਲਈ ਯਤਨ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦਾ ਮਾਮਲਾ ਲੰਬੇ ਸਮੇਂ ਤੋਂ ਲਟਕ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਜਲਦ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਦੀ ਅੱਖ ਦਾ ਆਪ੍ਰੇਸ਼ਨ ਹੋ ਚੁੱਕਾ ਹੈ ਅਤੇ ਹੁਣ ਉਨ੍ਹਾਂ ਦਾ ਮੁੜ ਚੈੱਕਅਪ ਕਰਵਾਇਆ ਜਾ ਰਿਹਾ ਹੈ।