ਅਮਿਤ ਸ਼ਾਹ ਭਲਕੇ ਪੰਜਾਬ ਦੌਰੇ ’ਤੇ; ਜਲੰਧਰ ’ਚ ਭਾਜਪਾ ਦੀ ਮਹਾਂਰੈਲੀ; 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ

Top Trending News ਚੰਡੀਗੜ੍ਹ ਪੰਜਾਬ

 

ਅਮਿਤ ਸ਼ਾਹ ਭਲਕੇ ਪੰਜਾਬ ਦੌਰੇ ’ਤੇ; ਜਲੰਧਰ ’ਚ ਭਾਜਪਾ ਦੀ ਮਹਾਂਰੈਲੀ; 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ

ਜਲੰਧਰ/ਚੰਡੀਗੜ੍ਹ, 29 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ (30 ਸਤੰਬਰ) ਪੰਜਾਬ ਦੌਰੇ ’ਤੇ ਆਉਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਜਲੰਧਰ ਵਿੱਚ ਹੋਣ ਵਾਲੀ ਮਹਾਂਰੈਲੀ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ ਰੈਲੀ ਨਸ਼ਾ ਵਿਰੋਧੀ ਯਾਤਰਾ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ।

ਰੈਲੀ ਲਈ ਜਲੰਧਰ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਕਰੀਬ 28 ਏਕੜ ਜ਼ਮੀਨ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ, ਜਦਕਿ ਸਮੁੱਚੇ ਸਮਾਗਮ ਲਈ ਲਗਭਗ 63 ਏਕੜ ਦਾ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਮੈਦਾਨ ਵਿੱਚ 80 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਜਾ ਚੁੱਕੀਆਂ ਹਨ।

ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਰੈਲੀ ਨੂੰ ਲੈ ਕੇ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਮਿਤ ਸ਼ਾਹ ਦੀ ਹਾਜ਼ਰੀ ਵਾਲੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਸ ਮੁੱਦੇ ਨਾਲ ਜੁੜੇ ਸਿਆਸੀ ਸੰਦੇਸ਼ ’ਤੇ ਵੀ ਧਿਆਨ ਕੇਂਦਰਿਤ ਰਹਿਣ ਦੀ ਸੰਭਾਵਨਾ ਹੈ।