ਵੱਡੀ ਖ਼ਬਰ: Indian Army ਨੇ ਗੋਲੀਆਂ ਨਾਲ ਭੁੰਨਿਆ ਲਸ਼ਕਰ-ਏ-ਤੋਇਬਾ ਦਾ ਟਾਪ ਕਮਾਂਡਰ “ਮੂਸਾ”
ਸ੍ਰੀਨਗਰ, 30 ਸਤੰਬਰ 2026
ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਉੱਚੇ ਜੰਗਲੀ ਇਲਾਕਿਆਂ ਵਿੱਚ ਸੁਰੱਖਿਆ ਬਲਾਂ (Indian Army) ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਨਾਲ ਸਬੰਧਤ ਇੱਕ ਮੋਸਟ ਵਾਂਟੇਡ ਅੱਤਵਾਦੀ ਮਾਰਿਆ ਗਿਆ ਹੈ।
ਸੁਰੱਖਿਆ ਅਧਿਕਾਰੀਆਂ ਮੁਤਾਬਕ ਮਾਰੇ ਗਏ ਅੱਤਵਾਦੀ ਦੀ ਪਛਾਣ ਸੁਲੇਮਾਨ ਸ਼ਾਹ ਉਰਫ਼ ‘ਮੂਸਾ’ ਵਜੋਂ ਹੋਈ ਹੈ। ਹਾਲਾਂਕਿ, ਚਿਨਾਰ ਕੋਰ ਨੇ ਅਧਿਕਾਰਤ ਤੌਰ ’ਤੇ ਉਸ ਦੀ ਪਛਾਣ ਜਾਰੀ ਨਹੀਂ ਕੀਤੀ।
ਭਾਰਤੀ ਫੌਜ ਦੇ ਚਿਨਾਰ ਕੋਰ ਮੁਤਾਬਕ ਯੂਸਮਰਗ ਦੇ ਕੋਰਾਗ ਇਲਾਕੇ ਵਿੱਚ ਖੁਫੀਆ ਸੂਚਨਾ ਦੇ ਆਧਾਰ ’ਤੇ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਵੱਲੋਂ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਸ਼ੱਕੀ ਗਤੀਵਿਧੀ ਨਜ਼ਰ ਆਉਣ ’ਤੇ ਸੁਰੱਖਿਆ ਬਲਾਂ ਨੇ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।
ਅਧਿਕਾਰੀਆਂ ਅਨੁਸਾਰ ਮੂਸਾ ਕਈ ਹਮਲਿਆਂ ਵਿੱਚ ਲੋੜੀਂਦਾ ਸੀ ਅਤੇ ਸੁਰੱਖਿਆ ਏਜੰਸੀਆਂ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀਆਂ ਸਨ। ਰਿਪੋਰਟਾਂ ਮੁਤਾਬਕ ਮੁਕਾਬਲੇ ਵਾਲੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਜਾਰੀ ਰਹੀ।







