- ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ
- ਵਿਧਾਇਕ ਅਮੋਲਕ ਸਿੰਘ ਸਮੇਤ ਆਗੂਆਂ ਨੇ ਦਿੱਤੀਆਂ ਵਧਾਈਆਂ
- ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ- ਬਰਾੜ
ਫ਼ਰੀਦਕੋਟ 30 ਸਤੰਬਰ ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਗਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਆਸ ਪ੍ਰਗਟਾਈ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਪਹਿਲ ਦੇ ਆਧਾਰ ਤੇ ਕੰਮ ਕੀਤੇ ਹਨ।
ਵਾਈਸ ਚੇਅਰਮੈਨ ਗੁਰਭੇਜ ਸਿੰਘ ਬਰਾੜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਹੈ, ਉਸ ਨੂੰ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਜ਼ਿਲ੍ਹੇ ਦੀ ਤਰੱਕੀ, ਵਿਕਾਸ ਉਪਰਾਲਿਆਂ ਅਤੇ ਆਮ ਲੋਕਾਂ ਦੀ ਹਿੱਤਕਾਰੀ ਯੋਜਨਾਵਾਂ ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ।
ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਪਲਾਨਿੰਗ ਬੋਰਡ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਮਾਰਕੀਟ ਕਮੇਟੀ ਲਛਮਣ ਸ਼ਰਮਾ, ਚੇਅਰਮੈਨ ਜਿਲ੍ਹਾ ਪ੍ਰੀਸ਼ਦ ਮੈਡਮ ਵੀਰਪਾਲ ਕੌਰ, ਗੁਬਿੰਦਰ ਵਾਲੀਆ ਬਲਾਕ ਸੰਮਤੀ ਚੇਅਰਮੈਨ, ਧਰਮਜੀਤ ਸਿੰਘ ਰਾਮੇਆਣਾ ਚੇਅਰਮੈਨ, ਹਰਸਿਮਰਨ ਸਿੰਘ ਜਿਲ੍ਹਾ ਪ੍ਰਧਾਨ ਯੂਥ ਵਿੰਗ, ਚੇਅਰਮੈਨ ਸਪੋਰਟਸ ਵੈਲਫੇਅਰ ਅੰਕੁਸ਼ ਬਾਂਸਲ, ਚੇਅਰਮੈਨ ਨਰੇਸ਼ ਜਿੰਦਲ, ਜਗਦੀਸ਼ ਸਿੰਘ ਚੇਅਰਮੈਨ ਬਲਾਕ ਪ੍ਰਧਾਨ, ਸਰਬਜੀਤ ਕੌਰ ਜਿਲ੍ਹਾ ਪ੍ਰਧਾ







